ਪਨਕੌਮ ਦੇ ਮੁਲਾਜ਼ਮਾਂ ਦਾ ਵਫ਼ਦ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ:
ਪੰਜਾਬ ਕਮਿਊਨੀਕੇਸ਼ਨਜ਼ ਲਿਮਿਟਡ (ਪਨਕੌਮ) ਮੁਹਾਲੀ ਸਥਿਤ ਸਰਕਾਰੀ ਕੰਪਨੀ ਨੂੰ ਪੰਜਾਬ ਸਰਕਾਰ ਵੱਲੋਂ ਮਿਤੀ 27/06/2018 ਦੇ ਅਖ਼ਬਾਰੀ ਬਿਆਨ ਅਨੁਸਾਰ ਵਿਨਿਵੇਸ਼ ਕਰਨ ਬਾਰੇ ਛਪੀਆਂ ਖਬਰਾਂ ਤੋਂ ਬਾਅਦ ਕੰਪਨੀ ਦੇ ਕਰਮਚਾਰੀਆਂ ਵਿੱਚ ਭਾਰੀ ਬੇਚੈਨੀ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਕੰਪਨੀ ਦੀ ਕਰਮਚਾਰੀ ਯੂਨੀਅਨ ਨੇ ਅਖ਼ਬਾਰਾਂ ਅਤੇ ਟੀਵੀ ਮੀਡੀਆ ਰਾਹੀਂ ਆਪਣਾ ਪ੍ਰਤੀਕਰਮ ਪੰਜਾਬ ਸਰਕਾਰ ਤੱਕ ਪੁੱਜਦਾ ਕੀਤਾ ਜਾ ਚੁੱਕਾ ਹੈ। ਉਧਰ, ਅੱਜ ਕੰਪਨੀ ਦੇ ਕਰਮਚਾਰੀਆਂ ਦੇ ਵਫ਼ਦ ਨੇ ਅੱਜ ਯੂਨੀਅਨ ਦੇ ਪ੍ਰਧਾਨ ਜਗਦੇਵ ਸਿੰਘ ਦੀ ਅਗਵਾਈ ਹੇਠ ਮੁਹਾਲੀ ਵਿੱਚ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੇ ਨਾਂ ਲਿਖਿਆ ਇੱਕ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਫੈਸਲੇ ਉੱਤੇ ਨਜ਼ਰਸਾਨੀ ਕਰੇ ਅਤੇ ਕਰਮਚਾਰੀਆਂ ਦੀ ਰੋਜ਼ੀ ਰੋਟੀ ਦਾ ਧਿਆਨ ਰੱਖਿਆ ਜਾਵੇ।
ਜਿਵੇਂ ਕਿ ਪਹਿਲਾਂ ਹੀ ਦੱਸਿਆ ਜਾ ਚੁੱਕਾ ਹੈ ਕਿ ਪਨਕੌਮ ਸਾਲ 1981 ਵਿੱਚ ਪੰਜਾਬ ਸਰਕਾਰ ਵੱਲੋਂ 74 ਲੱਖ ਰੁਪਏ ਲਗਾ ਕੇ ਸ਼ੁਰੂ ਕੀਤੀ ਗਈ ਸੀ। ਕੰਪਨੀ ਨੇ ਆਪਣੇ ਬਲਬੂਤੇ ਉਤੇ ਕੰਮ ਕਰਕੇ ਤਰੱਕੀ ਕੀਤੀ ਅਤੇ ਸਰਕਾਰ ਨੂੰ ਟੈਕਸਾਂ ਦੇ ਰੂਪ ਵਿੱਚ ਬਹੁਤ ਵੱਡੀ ਰਕਮ ਅਦਾ ਕਰ ਚੁੱਕੀ ਹੈ। ਕੰਪਨੀ ਅੱਜ ਆਪਣੇ ਬਲਬੂਤੇ ਉੱਤੇ ਸਾਰਾ ਕੰਮ ਕਰ ਰਹੀ ਹੈ ਅਤੇ ਕੰਪਨੀ ਉੱਤੇ ਕੋਈ ਵੀ ਕਰਜ਼ਾ ਨਹੀਂ ਹੈ। ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਹੈ ਕਿ ਕਰਮਚਾਰੀਆਂ ਦੀਆਂ ਨੌਕਰੀਆਂ, ਰੋਜ਼ੀ ਰੋਟੀ ਨੂੰ ਧਿਆਨ ਵਿੱਚ ਰੱਖਦਿਆਂ ਕੰਪਨੀ ਨੂੰ ਵਿਨਿਵੇਸ਼ ਕਰਨ ਦੀ ਤਜ਼ਵੀਜ਼ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਕਿ ਇਹ ਕੰਪਨੀ ਪੂਰੀ ਤਰ੍ਹਾਂ ਮੁਨਾਫ਼ੇ ਵਿੱਚ ਹੈ ਅਤੇ ਪੰਜਾਬ ਸਰਕਾਰ ਦੀ ਵਿੱਤੀ ਮਦਦ ਤੋਂ ਬਿਨਾਂ ਆਪਣੇ ਬਲਬੂਤੇ ਚਲ ਰਹੀ ਹੈ। ਜੇਕਰ ਇਹ ਕੰਪਨੀ ਚਲਦੀ ਰਹਿੰਦੀ ਹੈ ਤਾਂ ਇਸ ਦਾ ਸਰਕਾਰੀ ਖਜ਼ਾਨੇ ’ਤੇ ਕੋਈ ਬੋਝ ਨਹੀਂ ਪਵੇਗਾ ਸਗੋਂ ਉਲਟਾ ਕੰਪਨੀ ਹਰੇਕ ਸਾਲ ਸਰਕਾਰ ਨੂੰ ਟੈਕਸ ਦੇ ਰੂਪ ਵਿੱਚ ਵੱਡੀ ਮਾਤਰਾ ਵਿੱਚ ਪੈਸਾ ਜਮ੍ਹਾਂ ਕਰਵਾਇਆ ਜਾ ਰਿਹਾ ਹੈ। ਜਿਸ ਦੀ ਕੀਮਤੀ ਲੱਖਾਂ ਰੁਪਏ ਵਿੱਚ ਹੈ।
ਉਧਰ, ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਮਿਲ ਕੇ ਕੰਪਨੀ ਦੀ ਮੌਜੂਦਾ ਵਿੱਤੀ ਹਾਲਤ ਅਤੇ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਜਾਣੂ ਕਰਵਾਉਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…