Share on Facebook Share on Twitter Share on Google+ Share on Pinterest Share on Linkedin ਪੰਜਾਬ ਐਸੋਸੀਏਟਡ ਸਕੂਲਾਂ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ: ਪੰਜਾਬ ਐਸੋਸੀਏਟਡ ਸਕੂਲਜ਼ ਵੈਲਫੇਅਰ ਫਰੰਟ ਦੇ ਆਗੂ ਗੁਰਿੰਦਰਪਾਲ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਐਸੋਸੀਏਟ ਸਕੂਲਾਂ ਦੇ ਨੁਮਾਇੰਦਿਆਂ ਦਾ ਵਫ਼ਦ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਨੂੰ ਨੂੰ ਮਿਲਿਆ ਅਤੇ ਐਸੋਸੀਏਟ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਆਪਣੀਆਂ ਜਾਇਜ਼ ਮੰਗਾਂ ਬਾਰੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਦਿੱਤਾ। ਜਿਸ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਬੋਰਡ ਤੋਂ ਮੰਗ ਕੀਤੀ ਗਈ ਕਿ ਐਸੋਸੀਏਟਡ ਸਕੂਲਾਂ ਦਾ ਕੰਟੀਨਿਊਸ਼ਨ ਪ੍ਰਫਾਰਮਾਂ ਤੁਰੰਤ ਅਪਲੋਡ ਕੀਤਾ ਜਾਵੇ ਅਤੇ ਇਨ੍ਹਾਂ ਸਕੂਲਾਂ ਦਾ ਸਥਾਈ ਹੱਲ ਲੱਭ ਕੇ ਇਨ੍ਹਾਂ ਸਕੂਲਾਂ ਨੂੰ ਪੱਕੀ ਮਾਨਤਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਇਹ ਸਕੂਲ ਵਿੱਦਿਆ ਦੇ ਖੇਤਰ ਵਿੱਚ ਗਰੀਬ ਲੋਕਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਸਕਣ ਅਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਣ। ਇਸ ਮੌਕੇ ਸਿੱਖਿਆ ਮੰਤਰੀ ਓਪੀ ਸੋਨੀ ਨੇ ਐਸੋਸੀਏਟ ਸਕੂਲਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਐਸੋਸੀਏਟਡ ਸਕੂਲਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੀ ਪੱਕੇ ਤੌਰ ’ਤੇ ਹੱਲ ਲੱਭ ਲਵੇਗੀ ਅਤੇ ਕੋਈ ਵੀ ਫੈਸਲਾ ਵਿਦਿਆਰਥੀ ਦੇ ਭਵਿੱਖ ਨੂੰ ਦੇਖਦਿਆਂ ਹੋਏ ਕੀਤਾ ਜਾਵੇਗਾ। ੲਸ ਮੀਟਿੰਗ ਵਿੱਚ ਬਲਵੰਤ ਸਿੰਘ ਨਿਰਮਾਣ, ਮੱਖਣ ਸਿੰਘ ਮੱਲ੍ਹੀ, ਮਨਜੀਤ ਸਿੰਘ, ਰਾਜੇਸ਼ ਨਾਗਰ, ਅਮਨਦੀਪ ਸਿੰਘ, ਤੇਜ ਕੁਮਾਰ ਅਤੇ ਗੋਪਾਲ ਕ੍ਰਿਸ਼ਨ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ