ਸੰਘਰਸ਼ਸ਼ੀਲ ਇੰਜੀਨੀਅਰਾਂ ਦਾ ਵਫ਼ਦ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਜੂਨੀਅਰ ਇੰਜੀਨੀਅਰਾਂ/ਸਹਾਇਕ ਇੰਜੀਨੀਅਰ ਅਤੇ ਪਦਉਨਤ ਉਪ ਮੰਡਲ ਇੰਜੀਨੀਅਰਾਂ ਦੇ ਉੱਚ ਪੱਧਰੀ ਵਫਦ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੇ ਚੇਅਰਮੈਨ ਸੁਖਵਿੰਦਰ ਸਿੰਘ ਲਵਲੀ ਨੇ ਦੱਸਿਆ ਕਿ ਵਫ਼ਦ ਨੇ ਮੁੱਖ ਮੰਤਰੀ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਜੂਨੀਅਰ ਇੰਜੀਨੀਅਰਾਂ/ਸਹਾਇਕ ਇੰਜੀਨੀਅਰ ਅਤੇ ਪਦਉਨਤ ਉਪ ਮੰਡਲ ਇੰਜੀਨੀਅਰਾਂ ਵੱਲੋਂ ਆਪਣੇ ਰੁਤਬੇ ਦੀ ਬਹਾਲੀ ਅਤੇ ਪੈਟਰੋਲ ਭੱਤਾ ਰਿਲੀਜ਼ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੀਆਂ ਹੱਕੀ ਮੰਗਾਂ ਬਾਰੇ ਮੁੱਖ ਮੰਤਰੀ ਚੰਨੀ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇੰਜੀਨੀਅਰਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਯੋਗ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਕੇ ਮੋਰਚੇ ਵਿੱਚ ਬੈਠੇ ਭੁੱਖ-ਹੜਤਾਲੀ ਇੰਜੀਨੀਅਰਾਂ ਨੂੰ ਸੰਬੋਧਨ ਕਰਦਿਆਂ ਕੌਂਸਲ ਦੇ ਸੂਬਾਈ ਆਗੂਆਂ ਵਿਵੇਕ ਵਸ਼ਿਸ਼ਟ, ਕਰਮਜੀਤ ਸਿੰਘ ਬੀਹਲਾ, ਕਰਮਜੀਤ ਸਿੰਘ ਮਾਨ, ਜਲੌਰ ਸਿੰਘ ਬਾਠ, ਭੁਪਿੰਦਰ ਸੋਮਲ ਅਤੇ ਅਸ਼ਵਨੀ ਕੁਮਾਰ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਦੇ ਇੰਜੀਨੀਅਰਾਂ ਨੂੰ ਹੁਣ ਇਨਸਾਫ਼ ਦੀ ਉਮੀਦ ਬੱਝੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…