nabaz-e-punjab.com

ਸਹੇਲੀਆ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਗਈ ਲੜਕੀ ਭੇਦਭਰੀ ਹਾਲਾਤ ਵਿੱਚ ਲਾਪਤਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਸਤੰਬਰ:
ਆਪਣੀਆਂ ਦੋਸਤ ਲੜਕੀਆਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗਈ ਕੁਰਾਲੀ ਦੀ ਇਕ ਲੜਕੀ ਭੇਦਭਰੇ ਹਾਲਾਤ ਵਿਚ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਮਾਪਿਆਂ ਨੇ ਲੜਕੀ ਨੂੰ ਨਹਿਰ ਵਿਚ ਛਾਲ ਮਾਰਨ ਲਈ ਮਜ਼ਬੂਰ ਕਰਨ ਦਾ ਦੋਸ਼ ਲਗਾਉਂਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਸਥਾਨਕ ਸ਼ਹਿਰ ਦੀਆਂ ਦੋ ਨਾਬਾਲਿਗ ਲੜਕੀਆਂ ਅਤੇ ਉਨ੍ਹਾਂ ਦੇ ਦੋ ਸਾਥੀ ਨੌਜਵਾਨਾਂ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਦੀ ਲੜਕੀ ਆਪਣੀਆਂ ਚਾਰ ਸਹੇਲੀਆਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿੱਚ ਘੁੰਮਣ ਗਈ ਸੀ।
ਉਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਲੜਕੀ ਦਾ ਰਾਤ ਨੂੰ ਫੋਨ ਆਇਆ ਕਿ ਉਸ ਦੀਆਂ ਦੋ ਸਹੇਲੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਰਹਿ ਗਈਆਂ ਹਨ ਜਦਕਿ ਉਹ ਆਪਣੀਆਂ ਦੋ ਹੋਰਨਾਂ ਸਹੇਲੀਆਂ ਅਤੇ ਉਨ੍ਹਾਂ ਦੇ ਦੋ ਰਿਸ਼ਤੇਦਾਰ ਮੁੰਡਿਆਂ ਨਾਲ ਮਾਤਾ ਨੈਣਾਂ ਦੇਵੀ ਦੇ ਅਸਥਾਨ ਵਿਖੇ ਮੱਥਾ ਟੇਕਣ ਲਈ ਜਾ ਰਹੀ ਹੈ ਜਿਥੋਂ ਕਿ ਉਹ ਸਵੇਰੇ ਆਵੇਗੀ। ਇਸੇ ਦੌਰਾਨ ਸਵੇਰੇ ਸ਼ਿਕਾਇਤਕਰਤਾ ਨੂੰ ਫੋਨ ਆਇਆ ਕਿ ਉਸ ਦੀ ਲੜਕੀ ਨਾਲ ਹਾਦਸਾ ਵਾਪਰ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਿਆ ਤਾਂ ਉਸ ਦੀ ਲੜਕੀ ਨਾਲ ਗਈਆਂ ਦੂਜੀਆਂ ਲੜਕੀਆਂ ਨੇ ਦੱਸਿਆ ਕਿ ਉਸ ਦੀ ਲੜਕੀ ਨੇ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਇਸੇ ਦੌਰਾਨ ਘਟਨਾ ਸਬੰਧੀ ਜਾਣਕਾਰੀ ਹਾਸਿਲ ਕਰਨ ਤੋਂ ਬਾਅਦ ਲੜਕੀ ਦੇ ਪਿਤਾ ਨੇ ਸ਼ੱਕ ਜ਼ਾਹਿਰ ਕੀਤਾ ਕਿ ਲੜਕੀ ਦੀਆਂ ਸਹੇਲੀਆਂ ਨਾਲ ਗਏ ਲੜਕਿਆਂ ਨੇ ਉਸ ਦੀ ਲੜਕੀ ਨਾਲ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਹੋਵੇਗੀ, ਜਿਸ ਕਾਰਨ ਉਸ ਨੇ ਆਪਣੀ ਇੱਜਤ ਬਚਾਉਣ ਲਈ ਨਹਿਰ ਵਿਚ ਛਾਲ ਮਾਰ ਦਿੱਤੀ।
ਇਸ ਸਬੰਧੀ ਕਾਰਵਾਈ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਦੀ ਪੁਲੀਸ ਨੇ ਲਾਪਤਾ ਹੋਈ ਲੜਕੀ ਦੀਆਂ ਦੋ ਸਾਥਣਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਜਸਵੀਰ ਸਿੰਘ ਤੇ ਗੁਰਜੋਤ ਸਿੰਘ ਨੂੰ ਕਾਬੂ ਕਰਕੇ ਚਾਰਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਇਸੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੀਆਂ ਗਈਆਂ ਦੋਵੇਂ ਲੜਕੀਆਂ ਦੇ ਨਾਬਾਲਿਗ ਹੋਣ ਕਾਰਨ ਉਨ੍ਹਾਂ ਨੂੰ ਨਾਰੀ ਨਿਕੇਤਨ ਭੇਜ ਦਿੱਤਾ ਗਿਆ ਹੈ ਜਦਕਿ ਦੋਵੇਂ ਲੜਕੇ ਬਾਲਿਗ ਹਨ, ਜਿਨ੍ਹਾਂ ਨੂੰ ਮੰਗਲਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…