
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਨਵੀਂ ਇਮਾਰਤ ਲਈ ਸੋਨੇ ਦੇ ਕਲਸ਼ ਦੀ ਸੇਵਾ ਕਰਵਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਸੰਤ ਬਾਬਾ ਮਨਪ੍ਰੀਤ ਸਿੰਘ ਲੁਹਾਰੀ ਵਾਲਿਆਂ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂਘਰ ਦੀ ਨਵੀਂ ਬਣ ਰਹੀ ਇਮਾਰਤ ਲਈ ਸੋਨੇ ਦੇ ਕਲਸ਼ ਦੀ ਸੇਵਾ ਕਰਵਾਈ ਗਈ ਹੈ। ਇਸ ਮੌਕੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ, ਗੁਰਸ਼ਰਨ ਸਿੰਘ, ਰਵਨੀਤ ਸਿੰਘ, ਹਰਮਨਜੀਤ ਸਿੰਘ, ਬਲਜਿੰਦਰ ਸਿੰਘ ਰਾਏਪੁਰ ਕਲਾਂ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰ ਅਤੇ ਪਤਵੰਤੇ ਮੌਜੂਦ ਸਨ।