ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਡੇਰਾ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ 2 ਦਸੰਬਰ ਨੂੰ

ਸੋਹਾਣਾ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ, ਸੰਗਤ ’ਚ ਭਾਰੀ ਉਤਸ਼ਾਹ

ਨਬਜ਼-ਏ-ਪੰਜਾਬ, ਮੁਹਾਲੀ, 30 ਨਵੰਬਰ:
ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜੇ ਦੀ ਖੁਸ਼ੀ ਵਿੱਚ 2 ਦਸੰਬਰ ਨੂੰ ਸਵੇਰੇ ਤੜਕੇ 5:30 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਵਿਸ਼ਾਲ ਪ੍ਰਭਾਤ ਫੇਰੀ ਗੁਰਦੁਆਰਾ ਡੇਰਾ ਸਾਹਿਬ ਹੰਸਾਲੀ ਤੱਕ ਜਾਵੇਗੀ। ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬਾਬਾ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ 3 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਅੱਖਾਂ ਦਾ ਚੈੱਕਅਪ ਅਤੇ ਅਪਰੇਸ਼ਨ ਕੈਂਪ ਅਤੇ ਮੈਗਾ ਖੂਨਦਾਨ ਕੈਂਪ ਲਾਇਆ ਜਾਵੇਗਾ। ਨੌਜਵਾਨ ਪੀੜਤੀ ਨੂੰ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਸਮਾਗਮ ਮੌਕੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ। ਰਾਤ ਵੇਲੇ ਸਮਾਗਮ ਦੀ ਸਮਾਪਤੀ ਉਪਰੰਤ ਮਨਮੋਹਕ ਆਤਿਸ਼ਬਾਜੀ ਕੀਤੀ ਜਾਵੇਗੀ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…