ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ, ਮੁਹਾਲੀ, 4 ਦਸੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ’ਚੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ, ਜੋ ਬੋਗਨਵਿਲੀਆ ਪਾਰਕ ਫੇਜ਼-4 ਤੋਂ ਫੇਜ਼-5 ਦੀ ਮਾਰਕੀਟ, ਬਰਾੜ ਕੇਟਰਿੰਗ, ਮਿਲੇਨੀਅਮ ਸਕੂਲ ਫੇਜ਼-5 ਤੋਂ ਚੀਮਾ ਹਸਪਤਾਲ, ਫੇਜ਼-3\5 ਦੇ ਟਰੈਫ਼ਿਕ ਲਾਈਟ ਪੁਆਇੰਟ, ਗੁਰਦੁਆਰਾ ਸਾਚਾ ਧੰਨ ਸਾਹਿਬ, ਫੇਜ਼-7 ਦੀ ਮਾਰਕੀਟ ਅਤੇ ਲਾਲ ਬੱਤੀ ਚੌਕ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਅੱਗੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿਖੇ ਪਹੁੰਚ ਕੇ ਸਮਾਪਤ ਹੋਇਆ। ਜਿੱਥੇ ਗੁਰਦੁਆਰਾ ਕਮੇਟੀ ਅਤੇ ਸੰਗਤ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਅਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ, ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ। ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਸਿੱਖ ਅਜਾਇਬਘਰ ਦੀ ਝਾਂਕੀ, ਗਤਕਾ ਪਾਰਟੀ, ਵੱਖ-ਵੱਖ ਬੈਂਡ ਪਾਰਟੀਆਂ, ਸਕੂਲੀ ਵਿਦਿਆਰਥੀ ਅਤੇ ਕੀਰਤਨੀ ਜਥਿਆਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਦਸਮੇਸ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਗੁਰਮੁੱਖ ਸਿੰਘ ਸੋਹਲ, ਗੁਰਵਿੰਦਰ ਸਿੰਘ ਪਿੰਕੀ, ਬਲਜਿੰਦਰ ਸਿੰਘ ਬੇਦੀ, ਨਿਰਮਲ ਸਿੰਘ, ਅਮਰਜੀਤ ਸਿੰਘ ਕੋਹਲੀ, ਜਗਦੀਪ ਸਿੰਘ, ਹਰਪਾਲ ਸਿੰਘ ਅਰੋੜਾ, ਜਸਪਾਲ ਸਿੰਘ ਸੋਢੀ, ਆਰਪੀ ਸਿੰਘ, ਜੋਗਿੰਦਰ ਸਿੰਘ ਜੋਗੀ, ਜਗਜੀਤ ਸਿੰਘ, ਸ਼ਵਿੰਦਰ ਸਿੰਘ, ਕੌਂਸਲਰ ਰੁਪਿੰਦਰ ਕੌਰ ਰੀਨਾ ਤੇ ਦਵਿੰਦਰ ਕੌਰ ਵਾਲੀਆ, ਸਿੱਖ ਆਗੂ ਪਰਮਜੀਤ ਸਿੰਘ ਗਿੱਲ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਇੰਦਰਪਾਲ ਸਿੰਘ, ਸਰਬਜੀਤ ਸਿੰਘ, ਮਦਨਜੀਤ ਅਰੋੜਾ, ਮਹਿੰਦਰ ਸਿੰਘ ਕਾਨਪੁਰੀ, ਰੁਪਿੰਦਰ ਸਿੰਘ ਚੀਮਾ, ਗੁਰਦਿਆਲ ਸਿੰਘ ਢਿੱਲੋਂ ਅਤੇ ਹਰਜੀਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਵੱਲੋਂ ਨਵੇਂ ਨਿਯਮ ਰੱਦ ਕਰਵਾਉਣ ਤੇ ਹੱਕੀ ਮੰਗਾਂ ਮਨਵਾਉਣ ਲਈ ਸਿੱਖਿਆ ਭਵਨ ਦਾ ਘਿਰਾਓ

ਕੰਪਿਊਟਰ ਅਧਿਆਪਕਾਂ ਵੱਲੋਂ ਨਵੇਂ ਨਿਯਮ ਰੱਦ ਕਰਵਾਉਣ ਤੇ ਹੱਕੀ ਮੰਗਾਂ ਮਨਵਾਉਣ ਲਈ ਸਿੱਖਿਆ ਭਵਨ ਦਾ ਘਿਰਾਓ ਨਵ…