ਗਿਆਨ ਜਯੋਤੀ ਗਰੁੱਪ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ

ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰਜ਼ ਦਿੱਤੀ ਨਿੱਘੀ ਵਿਦਾਇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦੇ ਐਮਬੀਏ, ਐਮਸੀਏ, ਬੀਬੀਏ ਅਤੇ ਬੀਸੀਏ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ.ਬੇਦੀ ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਹਾਜਿਰ ਹੋਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ ਵਿਚ ਵਿਦਿਆਰਥੀਆਂ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ।
ਗਿਆਨ ਜੋਤੀ ਗਰੁੱਪ ਚੇਅਰਮੈਨ ਜੇ ਐੱਸ ਬੇਦੀ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਾ ਚਾਹੁੰਦੇ ਹਨ ਤਾਂ ਇਸ ਲਈ ਲਗਾਤਾਰ ਮਿਹਨਤ ਅਤੇ ਲਗਨ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ।
ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅੱਜ ਕਾਰਪੋਰੇਟ ਸੈਕਟਰ ਵਿਚ ਅੱਗੇ ਵਧਣ ਦੇ ਬਹੁਤ ਅਵਸਰ ਹਨ। ਜਦ ਕਿ ਮਿਸਟਰ ਐਂਡ ਮਿਸ ਗਿਆਨ ਜੋਤੀ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ। ਜੂਨੀਅਰ ਵਿੰਗ ਵਿਚੋਂ ਇੰਸ਼ਤਾ ਸਾਹੂ ਨੂੰ ਮਿਸ ਫੀਅਰਵੈਲ ਅਤੇ ਅਖਿਲ ਸੈਣੀ ਨੂੰ ਮਿਸਟਰ ਫੀਅਰਵੈਲ ਐਲਾਨਿਆ ਗਿਆ, ਜਦਕਿ ਅਵਨੀਤ ਸਿੰਘ ਨੂੰ ਮਿਸਟਰ ਹੈਂਡਸਮ ਅਤੇ ਈਸ਼ਾ ਰਾਨੀ ਭਗਤ ਨੂੰ ਮਿਸ ਈਟੈਲੀਜ਼ੈਂਟ ਐਲਾਨਿਆ ਗਿਆ। ਸੀਨੀਅਰ ਵਿੰਗ ਵਿਚ ਮਾਨਵੀ ਜਾਮਵਾਲ ਨੂੰ ਮਿਸ ਫੀਅਰਵੈਲ ਅਤੇ ਸ਼ੁਭਮ ਰੈਣਾ ਨੂੰ ਮਿਸਟਰ ਫੀਅਰਵੈਲ ਐਲਾਨਿਆ ਗਿਆ। ਜੇਤੂ ਵਿਦਿਆਰਥੀਆਂ ਨੂੰ ਡਾਇਰੈਕਟਰ ਡਾ. ਅਨੀਤ ਬੇਦੀ ਵੱਲੋਂ ਤਾਜ ਪਹਿਨਾਏ ਗਏ। ਪ੍ਰੋਗਰਾਮ ਦੇ ਅੰਤ ਵਿਚ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਨੇ ਮੈਨੇਜਮੈਂਟ, ਅਧਿਆਪਕਾਂ ਅਤੇ ਜੂਨੀਅਰ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…