Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਵਾਈ ਅੱਡੇ ਤੋਂ ਅਹਿਮਦਾਬਾਦ ਵਿੱਚ ਟਰੇਨਿੰਗ ਲਈ 50 ਮੁੱਖ ਅਧਿਆਪਕਾਂ ਦਾ ਜਥਾ ਰਵਾਨਾ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: ਸਕੂਲੀ ਸਿੱਖਿਆ ਵਿੱਚ ਹੋਰ ਵਧੇਰੇ ਸੁਧਾਰ ਲਿਆਉਣ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟਰੇਨਿੰਗ ਮੁਹਿੰਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ਮੁਹਾਲੀ ਤੋਂ ਆਈਆਈਐਮ ਅਹਿਮਦਾਬਾਦ ਵਿਖੇ ਟਰੇਨਿੰਗ ਹਾਸਲ ਕਰਨ ਲਈ ਜਾਣ ਵਾਲੇ 50 ਹੈੱਡ ਮਾਸਟਰਾਂ/ ਹੈੱਡ ਮਿਸਟ੍ਰੈਸ ਦੇ ਤੀਜੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈੱਡਮਾਸਟਰਾਂ/ਹੈੱਡ ਮਿਸਟ੍ਰੈਸ ਦਾ ਤੀਜੇ ਨੂੰ ਬੈਚ ਨੂੰ ਵਿਸ਼ੇਸ਼ ਟਰੇਨਿੰਗ ਹਾਸਲ ਕਰਨ ਲਈ ਆਈਆਈਐਮ ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ ਭਲਕੇ 7 ਅਕਤੂਬਰ ਤੋਂ 11 ਅਕਤੂਬਰ ਤੱਕ ਟਰੇਨਿੰਗ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਆਈਆਈਐਮ ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਵਿਸ਼ੇਸ਼ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ। ਜਿਸ ਦੇ ਤਹਿਤ ਅੱਜ ਸਕੂਲ ਮੁਖੀਆਂ ਨੂੰ ਵਿਸ਼ੇਸ਼ ਟਰੇਨਿੰਗ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ 202 ਪ੍ਰਿੰਸੀਪਲਾਂ ਨੂੰ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈੱਡਮਾਸਟਰਾਂ/ਹੈਡ ਮਿਸਟ੍ਰੈਸ ਨੂੰ ਆਈਆਈਐਮ ਅਹਿਮਦਾਬਾਦ ਤੋਂ ਟਰੇਨਿੰਗ ਦੁਆਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਨੌਤੀਆਂ ਦਾ ਟਾਕਰਾ ਕਰਨ ਅਤੇ ਪਾਠਕ੍ਰਮ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਪਹਿਲਾਂ ਨਾਲੋਂ ਵਧੇਰੇ ਸੁਧਾਰ ਆਵੇਗਾ ਅਤੇ ਗੁਆਂਢੀ ਸੂਬਿਆਂ ਦੇ ਲੋਕ ਵੀ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਵੱਲ ਮੂੰਹ ਮੋੜਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ