Share on Facebook Share on Twitter Share on Google+ Share on Pinterest Share on Linkedin ਖੇਤੀ ਕਾਨੂੰਨ: ਸੋਹਾਣਾ ਵਿੱਚ ਭੁੱਖ-ਹੜਤਾਲ ’ਤੇ ਬੈਠਾ ਬੀਬੀਆਂ ਦਾ ਜਥਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਲੜੀਵਾਰ ਭੁੱਖ-ਹੜਤਾਲ ਤੇ ਧਰਨਾ 124ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ: ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਅੱਜ 124ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਪਿੰਡ ਸੋਹਾਣਾ ਦੀਆਂ ਬੀਬੀਆਂ ਅਮਰਾਓ ਕੌਰ, ਜਸਵੰਤ ਕੌਰ, ਜਸਵਿੰਦਰ ਕੌਰ, ਕਰਮਜੀਤ ਕੌਰ, ਅਜਮੇਰ ਕੌਰ, ਰਣਜੀਤ ਕੌਰ ਅਤੇ ਅਮਰਜੀਤ ਕੌਰ ਭੁੱਖ-ਹੜਤਾਲ ’ਤੇ ਬੈਠੇ। ਉਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਨੰਬਰਦਾਰ ਹਰਵਿੰਦਰ ਸਿੰਘ, ਪਹਿਲਵਾਨ ਅਮਨ ਪੂਨੀਆ, ਮਿੰਦਰ ਸਿੰਘ ਸੋਹਾਣਾ, ਦਵਿੰਦਰ ਸਿੰਘ ਬੌਬੀ, ਬੰਤ ਸਿੰਘ, ਅਮਰਜੀਤ ਸਿੰਘ ਨਰੈਣ, ਜੀਤ ਸਿੰਘ ਅਤੇ ਸੁਰਿੰਦਰ ਸਿੰਘ ਕੰਗ ਵੀ ਹਾਜ਼ਰ ਸਨ। ਇਸ ਮੌਕੇ ਪਰਵਿੰਦਰ ਸਿੰਘ ਬੈਦਵਾਨ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਇਕੱਲੇ ਕਿਸਾਨ ਮਾਰੂ ਨਹੀਂ ਹਨ ਬਲਕਿ ਇਸ ਦਾ ਸਾਰੇ ਵਰਗਾਂ ’ਤੇ ਮਾੜਾ ਅਸਰ ਪਵੇਗਾ। ਲਿਹਾਜ਼ਾ ਹਰ ਵਿਅਕਤੀ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ ਅਤੇ ਫੌਰੀ ਤੌਰ ’ਤੇ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਬੁਲਾਰਿਆਂ ਨੇ ਪਿਛਲੇ ਦਿਨੀਂ ਲਖੀਮਪੁਰ ਖੀਰੀ (ਯੂਪੀ) ਵਿੱਚ ਕਿਸਾਨਾਂ ’ਤੇ ਗੱਡੀਆਂ ਚੜਾ ਕੇ ਕੁਚਲਨ ਅਤੇ ਜਾਨਲੇਵਾ ਹਮਲਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਜਪਾ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਆਪਣਾ ਸੰਤੁਲਨ ਖੋਹ ਬੈਠੀ ਹੈ। ਜਿਸ ਕਾਰਨ ਅਜਿਹੇ ਹੱਥ-ਕੰਢੇ ਅਪਣਾਏ ਜਾ ਰਹੇ ਹਨ, ਜੋ ਲੋਕਤੰਤਰ ਦੇ ਖ਼ਿਲਾਫ਼ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ