
ਮੁਹਾਲੀ ਵਿੱਚ ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸੋਮਵਾਰ ਨੂੰ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਫੇਜ਼-4 ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ’ਚੋਂ ਸਵੇਰੇ ਸ਼ੁਰੂ ਹੋਇਆ ਕਿ ਇਹ ਵਿਸ਼ਾਲ ਨਗਰ ਕੀਰਤਨ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੋਂ ਹੋ ਕੇ ਲੰਘਿਆਂ ਅਤੇ ਰਸਤੇ ਵਿੱਚ ਥਾਂ ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿੱਚ ਪਹੁੰਚ ਕੇ ਸਮਾਪਤ ਹੋਵੇਗਾ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ, ਸਾਬਕਾ ਪ੍ਰਧਾਨ ਹਰਦਿਆਲ ਸਿੰਘ ਮਾਨ, ਤੇਜਿੰਦਰ ਸਿੰਘ ਓਬਰਾਏ ਅਤੇ ਸਾਬਕਾ ਕੌਂਸਲਰ ਮਨਮੋਹਨ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।