Share on Facebook Share on Twitter Share on Google+ Share on Pinterest Share on Linkedin ਬਾਬਾ ਸਾਹਿਬ ਡਾ. ਅੰਬੇਦਕਰ ਭਲਾਈ ਮੰਚ ਵੱਲੋਂ ਸਿੱਖਿਆ ਦੇ ਵਪਾਰੀਕਰਨ ਵਿਰੁੱਧ ਵਿਸ਼ਾਲ ਰੋਸ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਭਲਾਈ ਮੰਚ ਵੱਲੋਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਵਪਾਰੀਕਰਨ ਦੇ ਖ਼ਿਲਾਫ਼ ਇੱਥੋਂ ਦੇ ਫੇਜ਼-6 ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਮੌਕੇ ਮੰਚ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸਿੱਖਿਆ ਦਾ ਵਪਾਰੀਕਰਨ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਜਿਸ ਨਾਲ ਵਿੱਦਿਆ ਦਾ ਨਿੱਜੀਕਰਨ ਹੋਵੇਗਾ। ਸਰਕਾਰ ਅਜਿਹਾ ਕਰਕੇ ਗਰੀਬਾਂ ਦੇ ਬੱਚਿਆਂ ਤੋਂ ਸਿੱਖਿਆ ਦਾ ਅਧਿਕਾਰ ਖੋਹਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਾਲੇ ਹਰੇਕ ਸਾਲ ਮਾਪਿਆਂ ਤੋਂ ਬੱਚਿਆਂ ਦੇ ਦਾਖ਼ਲੇ ਲਈ ਭਾਰੀ ਫੀਸਾਂ ਲੈ ਕੇ ਲੁੱਟ-ਖਸੁੱਟ ਕਰ ਰਹੇ ਹਨ ਅਤੇ ਹਰ ਸਾਲ ਦਾਖ਼ਲਾ ਫੀਸ, ਮਹੀਨੇ ਦੀ ਫੀਸ ਵਿੱਚ ਵਾਧਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਵਰਦੀਆਂ, ਟਰਾਂਸਪੋਰਟ ਦੇ ਨਾਂ ’ਤੇ ਮਾਪਿਆਂ ਦੀਆਂ ਜੇਬਾਂ ’ਤੇ ਡਾਕੇ ਮਾਰੇ ਜਾ ਰਹੇ ਹਨ। ਮੰਚ ਦੇ ਚੀਫ਼ ਪੈਟਰਨ ਕ੍ਰਿਪਾਲ ਸਿੰਘ ਮੁੰਡੀ ਖਰੜ ਨੇ ਕਿਹਾ ਕਿ 1 ਅਪਰੈਲ ਤੋਂ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਇਨ੍ਹਾਂ ਪ੍ਰਾਈਵੇਟ ਸਕੂਲਾਂ ਦੀ ਲੁੱਟ ਖਸੁੱਟ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਹੈ ਅਤੇ ਇਹ ਪ੍ਰਾਈਵੇਟ ਸਕੂਲਾਂ ਵਾਲੇ ਤਾਂ ਹੁਣ ਸਰਕਾਰ ਤੋਂ ਬਾਗੀ ਹੋ ਗਏ ਲੱਗਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਵੱਲੋਂ ਕੀਤੀ ਜਾਂਦੀ ਵਿਦਿਆਰਥੀਆਂ ਦੇ ਮਾਪਿਆਂ ਦੀ ਲੁੱਟ ਬੰਦ ਕਰਵਾਈ ਜਾਵੇ ਅਤੇ ਪ੍ਰਾਈਵੇਟ ਅਣਏਡਿਡ ਸਕੂਲਾਂ ਨੂੰ ਜਿਨ੍ਹਾਂ ਸ਼ਰਤਾਂ ਤੇ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਨੂੰ ਹੂਬਹੂ ਲਾਗੂ ਕਰਵਾਇਆ ਜਾਵੇ। ਇਸ ਮੌਕੇ ਚੇਅਰਮੈਨ ਅਮਰ ਸਿੰਘ ਮਾਣਕਮਾਜਰਾ, ਜਨਰਲ ਸਕੱਤਰ ਅਮਰਜੀਤ ਸਿੰਘ ਬਠਲਾਣਾ, ਵਾਈਸ ਚੇਅਰਮੈਨ ਚਰਨਜੀਤ ਸਿੰਘ ਅਤੇ ਹੋਰ ਅਹੁਦੇਦਾਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ