ਝਿਊਰਹੇੜੀ ਤੇ ਅਲੀਪੁਰ ਦੇ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਉਮੀਦਵਾਰ ਕੁਲਵੰਤ ਸਿੰਘ ਨੇ ਕੀਤਾ ਸਵਾਗਤ, ਮਟੌਰ ਮੁਸਲਿਮ ਭਾਈਚਾਰੇ ਨੇ ਦਿੱਤਾ ਸਮਰਥਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ‘ਆਪ’ ਨੂੰ ਸਮਰਥਨ ਦੇਣ ਦੀ ਹਾਮੀ ਭਰੀ। ਪਿੰਡ ਝਿਊਰਹੇੜੀ ਵਿੱਚ ਨਵਪ੍ਰੀਤ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਰੁਪਿੰਦਰ ਸਿੰਘ, ਰਣਜੀਤ ਸਿੰਘ, ਪੱਪਾ, ਪਨਵੀਰ ਸਿੰਘ, ਸਤਨਾਮ ਸਿੰਘ ਆਦਿ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇੰਜ ਹੀ ਪਿੰਡ ਅਲੀਪੁਰ ਵਿੱਚ ਸਤਵਿੰਦਰ ਸਿੰਘ, ਮੱਖਣ ਸਿੰਘ, ਪ੍ਰੀਤਮ ਸਿੰਘ, ਜਸਵੀਰ ਸਿੰਘ ਸਾਬਕਾ ਸਰਪੰਚ, ਸਤਵੀਰ ਸਿੰਘ ਸੱਤਾ, ਜਸਵੰਤ ਸਿੰਘ ਨੰਬਰਦਾਰ, ਪ੍ਰੀਤਮ ਸਿੰਘ ਨੰਬਰਦਾਰ, ਜਸਵੀਰ ਸਿੰਘ, ਭਾਗ ਸਿੰਘ, ਸਰਵਨ ਸਿੰਘ, ਸਤਪਾਲ ਸਿੰਘ, ਚਰਨਜੀਤ ਸਿੰਘ ਸਰਪੰਚ ਤੇ ਮਨਜੀਤ ਸਿੰਘ ਵੀ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਆਪ ਆਗੂ ਕੁਲਵੰਤ ਸਿੰਘ ਨੇ ਉਕਤ ਵਿਅਕਤੀਆਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਧਰ, ਸੈਕਟਰ-70 ਸਥਿਤ ਪਿੰਡ ਮਟੌਰ ਦੀ ਮਸਜਿਦ ਵਿਖੇ ਆਯੋਜਿਤ ਚੋਣ ਮੀਟਿੰਗ ਦੌਰਾਨ ਮੁਸਲਿਮ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਨੇ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਮੇਤ ਅਕਾਲੀ ਦਲ ਤੇ ਭਾਜਪਾ ਦੀਆਂ ਸਰਕਾਰਾਂ ਨੂੰ ਪਰਖ ਕੇ ਦੇਖ ਚੁੱਕੇ ਹਨ। ਇਨ੍ਹਾਂ ਰਵਾਇਤੀਆਂ ਨੇ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਡੱਕਾ ਨਹੀਂ ਤੋੜਿਆਂ ਸਗੋਂ ਆਪਣੇ ਪਰਿਵਾਰਾਂ ਨੂੰ ਤਰਜ਼ੀਹ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਬਹੁਤ ਮਾੜਾ ਹਾਲ ਹੈ। ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਦਾ ਹਵਾਲਾ ਦਿੰਦਿਆਂ ਸਾਬਕਾ ਮੇਅਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅੱਵਲ ਆਉਣ ਲਈ ਸਰਕਾਰ ਵੱਲੋਂ ਫਰਜ਼ੀ ਅੰਕੜੇ ਤਿਆਰ ਕਰਵਾਏ ਗਏ ਜਦੋਂਕਿ ਸਕੂਲਾਂ ਅੰਦਰ ਬੁਨਿਆਦੀ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਵੱਡੀ ਘਾਟ ਹੈ।
ਇਸ ਮੌਕੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਗੁਰਜੀਤ ਸਿੰਘ ਮਾਮਾ, ਤਰਲੋਚਨ ਸਿੰਘ, ਸਲੀਮ ਖਾਨ, ਮੁਖ਼ਤਿਆਰ ਖਾਨ, ਭੀਮ ਖਾਨ, ਤਰਸੇਮ ਖਾਨ, ਰੇਨੂ ਮੁਹਾਲੀ, ਕਰਮਜੀਤ ਕੌਰ, ਸਤਾਰ ਖਾਨ, ਸੋਨੂ ਖਾਨ, ਲਖਮੀਰ ਸਿੰਘ ਲੱਖਾ ਪਹਿਲਵਾਨ, ਦਲਜੀਤ ਸਿੰਘ ਜੀਤਾ, ਕੁਲਵਿੰਦਰ ਸਿੰਘ ਬਿੰਦਰ, ਹਰਿੰਦਰ ਸਿੰਘ ਪਹਿਲਵਾਨ, ਗੁਰਬਾਜ਼ ਸਿੰਘ ਮਟੌਰ, ਚਰਨਜੀਤ ਸਿੰਘ ਚੰਨੀ ਮਟੌਰ, ਸਤਿੰਦਰ ਸਿੰਘ ਟਿਵਾਣਾ ਮਟੌਰ, ਰਘੁਬੀਰ ਸਿੰਘ ਮਟੌਰ, ਜਸਵਿੰਦਰ ਸਿੰਘ ਮਟੌਰ, ਗਗਨਦੀਪ ਸਿੰਘ ਮਟੌਰ, ਗੁਰਵਿੰਦਰ ਸਿੰਘ ਮਟੌਰ, ਗੁਰਪ੍ਰੀਤ ਸਿੰਘ ਮਟੌਰ, ਰਾਮ ਸਿੰਘ, ਸੁਦਾਗਰ ਸਿੰਘ, ਵਾਸੂਦੇਵ, ਬਲਵਿੰਦਰ ਸਿੰਘ ਹਾਜ਼ਰ ਸਨ।
ਪਿੰਡ ਝਿਊਰਹੇੜੀ ਵਿਖੇ ਬਾਲ ਕ੍ਰਿਸ਼ਨ ਸਾਬਕਾ ਸਰਪੰਚ, ਹਰਜਿੰਦਰ ਸਿੰਘ ਹੈਪੀ, ਮਨਜੀਤ ਸਿੰਘ, ਬਿੱਟੂ ਸ਼ਰਮਾ, ਹਰਨੇਕ ਸਿੰਘ ਬਾਜਵਾ, ਸਤੀਸ਼ ਕੁਮਾਰ ਸ਼ਰਮਾ, ਸੁਖਵਿੰਦਰ ਸੁੱਖੀ, ਗੁਰਨਾਮ ਸਿੰਘ, ਗੁਰਨੈਬ ਸਿੰਘ, ਹਰਜਿੰਦਰ ਸਿੰਘ ਰੱਬੀ, ਗੱਗੜ ਸ਼ਰਮਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …