ਵੱਡੇ ਬਾਦਲ ਦੀ ਜ਼ਿੰਦਗੀ ਦੀ ਕਿਤਾਬ ’ਚੋਂ ਬਹੁਤ ਕੁੱਝ ਸਿੱਖਣ ਨੂੰ ਮਿਲਿਆ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਅਸਲੀ ਵਾਰਸ: ਸੁਖਬੀਰ ਬਾਦਲ

ਸੋਹਾਣਾ ਵਿੱਚ ਵੱਡੇ ਬਾਦਲ ਦੀ ਯਾਦ ਵਿੱਚ ਕਰਵਾਇਆ ਵਿਸ਼ੇਸ਼ ਸ਼ਰਧਾਂਜਲੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ (ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ) ਦੀ ਜ਼ਿੰਦਗੀ ਦੀ ਕਿਤਾਬ ’ਚੋਂ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਆਪਣੇ ਜ਼ਿੰਦਗੀ ਦੇ 95 ਸਾਲਾਂ ’ਚੋਂ 75 ਸਾਲ ਪਾਰਟੀ ਦੀ ਸੇਵਾ ਕੀਤੀ ਅਤੇ ਕਰੀਬ 55 ਸਾਲ ਅਗਵਾਈ ਕੀਤੀ। ਉਹ ਆਪਣੇ ਵਰਕਰਾਂ ਅਤੇ ਆਮ ਲੋਕਾਂ ਦੀ ਨਬਜ਼ ਨੂੰ ਚੰਗੀ ਤਰ੍ਹਾਂ ਪਛਾਣਦੇ ਸੀ, ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ 5 ਸਾਲ ਦਾ ਸੂਬੇ ਦਾ ਮੁੱਖ ਮੰਤਰੀ ਬਣਾਇਆ। ਸੁਖਬੀਰ ਨੇ ਕਿਹਾ ਕਿ ਵੱਡੇ ਬਾਦਲ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਸੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਕਦਰ ਕਰਦੇ ਸਨ ਅਤੇ ਪਾਰਟੀ ਦਾ ਹਰ ਫ਼ੈਸਲਾ ਖਿੜੇ ਮੱਥੇ ਪ੍ਰਵਾਨ ਕਰਦੇ ਸੀ।
ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਘੀ ਯਾਦ ਵਿੱਚ ਕਰਵਾਏ ਵਿਸ਼ੇਸ਼ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਰ ਵਾਰਸ ਹੈ ਪ੍ਰੰਤੂ ਸਾਰੀਆਂ ਵਿਰੋਧੀਆਂ ਪਾਰਟੀਆਂ ਦਾ ਜ਼ੋਰ ਅਕਾਲੀ ਦਲ ਨੂੰ ਕਮਜ਼ੋਰ ਅਤੇ ਬਦਨਾਮ ਕਰਨ ’ਤੇ ਲੱਗਾ ਹੋਇਆ ਹੈ।
ਸੁਖਬੀਰ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਹੀ ਮੁਹਾਲੀ ਸਮੇਤ ਸਮੁੱਚੇ ਪੰਜਾਬ ਦਾ ਵਿਕਾਸ ਹੋਇਆ ਹੈ ਅਤੇ ਜੰਗੀ ਯਾਦਗਾਰਾਂ ਸਮੇਤ ਬੇਸੁਮਾਰ ਆਲੀਸ਼ਾਨ ਸਰਕਾਰੀ ਦਫ਼ਤਰ ਦੀਆਂ ਇਮਾਰਤਾਂ ਬਣਾਈਆਂ ਗਈਆਂ ਲੇਕਿਨ ਮੌਜੂਦਾ ਆਪ ਸਰਕਾਰ ਨੇ ਹੁਣ ਤੱਕ ਇੱਕ ਇੱਟ ਨਹੀਂ ਲਾਈ ਸਗੋਂ ਪੁਰਾਣੀਆਂ ਇਮਾਰਤਾਂ ਨੂੰ ਰੰਗ-ਰੋਗਣ ਕਰਕੇ ਆਪਣੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਸ ਦਾ ਸ਼ੇਰ ਦੱਸਦਿਆਂ ਕਿਹਾ ਕਿ ਉਸ ਦਾ ਹੰਟਰ ਕੇਜਰੀਵਾਲ ਕੋਲ ਹੈ।
ਸ਼ਰਧਾਂਜਲੀ ਸਮਾਗਮ ਨੂੰ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ, ਸਾਬਕਾ ਵਿਧਾਇਕ ਐਨਕੇ ਸ਼ਰਮਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਚਰਨਜੀਤ ਸਿੰਘ ਬਰਾੜ, ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਢੋਲ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਅਵਤਾਰ ਸਿੰਘ ਸੈਂਪਲਾ, ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਕੁਲਦੀਪ ਕੌਰ ਕੰਗ, ਕਮਲਜੀਤ ਕੌਰ, ਮਨਮੋਹਨ ਕੌਰ, ਕਸ਼ਮੀਰ ਕੌਰ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਸਾਧੂ ਸਿੰਘ ਖਲੋਰ, ਸਤਿੰਦਰ ਸਿੰਘ ਗਿੱਲ, ਬਸਪਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਛੜਬੜ, ਸੁਖਦੇਵ ਸਿੰਘ ਚੱਪੜਚਿੜੀ ਅਤੇ ਡਾ. ਭੁਪਿੰਦਰ ਸਿੰਘ, ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਨੰਬਰਦਾਰ ਹਰਵਿੰਦਰ ਸਿੰਘ, ਜਸਵੰਤ ਸਿੰਘ ਭੁੱਲਰ, ਤਰਸੇਮ ਸਿੰਘ ਆਦਿ ਮੌਜੂਦ ਸਨ। ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਸਿਰੋਪਾਓ ਅਤੇ ਦਸਤਾਰ ਭੇਟ ਕੀਤੀ ਗਈ। ਜ਼ਿਲ੍ਹਾ ਅਕਾਲੀ ਜਥੇ ਵੱਲੋਂ ਵੀ ਪਾਰਟੀ ਪ੍ਰਧਾਨ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਉੱਘੇ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਰੇਸ਼ਮ ਸਿੰਘ ਬੈਂਰੋਪੁਰੀ, ਜਸਬੀਰ ਸਿੰਘ ਕੁਰੜੀ, ਕੇਸਰ ਸਿੰਘ ਬਲੌਂਗੀ, ਰਮਨਦੀਪ ਸਿੰਘ ਬਾਵਾ, ਕਰਮਜੀਤ ਸਿੰਘ ਨੰਬਰਦਾਰ, ਬੀਬੀ ਬਲਬੀਰ ਕੌਰ, ਹਰਮਿੰਦਰ ਸਿੰਘ ਪੱਤੋਂ, ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਸਾਬਕਾ ਸਰਪੰਚ ਦਾਊਂ, ਮਨਜੀਤ ਸਿੰਘ ਮਲਕਪੁਰ, ਸੋਨੀ ਬੜੀ, ਗੁਰਮੀਤ ਸਿੰਘ ਸ਼ਾਮਪੁਰ, ਕੁਲਵਿੰਦਰ ਸਿੰਘ ਗੋਬਿੰਦਗੜ੍ਹ, ਹਰਪਾਲ ਸਿੰਘ ਬਠਲਾਣਾ, ਗੁਰਪ੍ਰੀਤ ਸਿੰਘ ਮਨੌਲੀ, ਹਰਜੀਤ ਸਿੰਘ ਕੰਬਾਲਾ, ਮੋਹਨ ਸਿੰਘ ਕੰਬਾਲਾ, ਗਿਆਨ ਸਿੰਘ ਧਰਮਗੜ੍ਹ, ਬਲਬੀਰ ਸਿੰਘ ਪੱਤੋਂ, ਅਸ਼ਵਨੀ ਸੰਭਾਲਕੀ, ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਦਵਿੰਦਰ ਸਿੰਘ ਦੇਹਕਲਾਂ, ਬਹਾਦਰ ਸਿੰਘ ਕੰਬਾਲੀ, ਅਮਰਜੀਤ ਸਿੰਘ ਕੰਬਾਲੀ, ਸੁਭਾਸ਼ ਬੱਬਰ, ਹਰਜੀਤ ਸਿੰਘ ਮਾਨ, ਜਸਬੀਰ ਸਿੰਘ, ਗਗਨਦੀਪ ਸਿੰਘ ਐਡਵੋਕੇਟ, ਨੰਬਰਦਾਰ ਹਰਵਿੰਦਰ ਸਿੰਘ, ਕਮਲਜੀਤ ਸਿੰਘ ਕੰਮਾਂ, ਜਗਦੀਸ਼ ਸਿੰਘ ਸਰਾਓ, ਸਤਬੀਰ ਸਿੰਘ ਖਟੜਾ, ਸਰਬਜੀਤ ਸਿੰਘ ਪਾਰਸ, ਪਰਦੀਪ ਸਿੰਘ ਭਾਰਜ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਸਿਮਰਨ ਸਿੰਘ ਢਿੱਲੋਂ, ਪਰਮਜੀਤ ਸਿੰਘ ਵਾਲੀਆ, ਖ਼ੁਸ਼ਇੰਦਰ ਸਿੰਘ ਬੈਦਵਾਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

(ਬਾਕਸ ਆਈਟਮ)
ਮੁਹਾਲੀ ਦੇ ਵਿਕਾਸ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਵੱਡੇ ਬਾਦਲ ਨੇ ਮੁਹਾਲੀ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ। ਇੱਥੇ ਕੌਮਾਂਤਰੀ ਏਅਰਪੋਰਟ, ਏਸੀ ਬੱਸ, ਦਰਜਨ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ, ਕਿਸਾਨ ਚੈਂਬਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਜੁਡੀਸ਼ਲ ਕੰਪਲੈਕਸ, ਫਲਾਈਓਵਰ ਸਮੇਤ ਹੋਰ ਅਣਗਿਣਤ ਵਿਕਾਸ ਪ੍ਰਾਜੈਕਟ ਲਿਆਂਦੇ। ਮੁਹਾਲੀ ਨੇੜਲੇ ਪਿੰਡਾਂ ਦੇ ਕਿਸਾਨਾਂ ਨੂੰ ਕਰੋੜਪਤੀ ਬਣਾ ਦਿੱਤਾ। ਕਹਿਣ ਤੋਂ ਭਾਵ ਵਿਕਾਸ ਪੱਖੋਂ ਕੋਈ ਕਸਰ ਨਹੀਂ ਛੱਡੀ ਪ੍ਰੰਤੂ ਜਦੋਂ ਚੋਣਾਂ ਹੁੰਦੀਆਂ ਨੇ ਤਾਂ ਹਮੇਸ਼ਾ ਹੀ ਮੁਹਾਲੀ ਹਲਕੇ ’ਚੋਂ ਅਕਾਲੀ ਦਲ ਦਾ ‘ਸਭ ਤੋਂ ਘੱਟ ਝਾੜ ਨਿਕਲਦਾ ਹੈ।’ ਉਨ੍ਹਾਂ ਪਾਰਟੀ ਵਰਕਰਾਂ ਨੂੰ ਤਕੜੇ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…