Nabaz-e-punjab.com

ਲੋਕ ਸਭਾ ਚੋਣਾਂ: ਬੀਬੀ ਜਗੀਰ ਕੌਰ ਨੇ ਤਰਨ ਤਾਰਨ ਵਿੱਚ 1 ਮਾਰਚ ਨੂੰ ਇਸਤਰੀ ਅਕਾਲੀ ਦਲ ਦੀ ਮੀਟਿੰਗ ਸੱਦੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 25 ਫਰਵਰੀ;
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ 1 ਮਾਰਚ ਨੂੰ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਵਿਖੇ ਸੱਦ ਲਈ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਮੀਟਿੰਗ 1 ਮਾਰਚ, 2019 ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ਼੍ਰੀ ਤਰਨ ਤਾਰਨ ਸਾਹਿਬ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਦੀਆਂ ਸਾਰੀਆਂ ਅਹੁਦੇਦਾਰ ਸਹਿਬਾਨ, ਕੋਰ ਕਮੇਟੀ, ਜਿਲਾ ਪ੍ਰਧਾਨਾਂ ਅਤੇ ਸਰਕਲ ਪ੍ਰਧਾਨਾਂ ਤੋਂ ਇਲਾਵਾ ਹੋਰ ਮਹੱਤਵਪੂਰਨ ਆਗੁ ਅਤੇ ਵਰਕਰ ਬੀਬੀਆਂ ਸ਼ਾਮਲ ਹੋਣਗੀਆਂ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਸਮੂਹ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਸਮੇ ਸਿਰ ਮੀਟਿੰਗ ਵਿੱਚ ਪੁੱਜਣ ਦੀ ਅਪੀਲ ਕੀਤੀ

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…