ਸਰਕਾਰੀ ਕਾਲਜ ਫੇਜ਼-6 ਵਿੱਚ ਮੈਗਾ ਰੁਜ਼ਗਾਰ ਮੇਲਾ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਪੰਜਾਬ ਦੀ ਆਪ ਸਰਕਾਰ ਦੇ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਕਮ-ਮਾਡਲ ਕੈਰੀਅਰ ਸੈਂਟਰ ਮੁਹਾਲੀ ਵੱਲੋਂ ਬੁੱਧਵਾਰ ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਵਿਖੇ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ। ਜਿਸ ਵਿੱਚ ਨਿੱਕ ਬੇਕਰਜ਼, ਏਅਰਟੈਲ, ਨਾਹਰ ਸਪੀਨਿੰਗ ਮਿਲਜ਼, ਊਸ਼ਾ ਯਾਰਨ, ਕੁਨੈਕਟ, ਟੈਲੀਪਰਫੋਰਮੈਂਸ, ਗਲੋਬ ਆਟੋ-ਮੋਬਾਈਲਜ਼, ਡੀਟੀਨਸ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ, ਸੂਰਿਆ ਕੰਸਟਰੱਕਸ਼ਨ, ਭਾਰਤ ਪੇਅ, ਪੇਟੀਐਮ, ਐਲੀਨਾ ਆਟੋ-ਮੋਬਾਈਲਜ਼, ਪੀ ਐਂਡ ਐਮ ਕਰੇਸੰਜ, ਜੁਬਲੀ ਗਰੁੱਪ, ਸਿੰਘ ਇੰਜੀਨੀਅਰਜ਼ ਆਦਿ ਕੰਪਨੀਆਂ ਨੇ ਸ਼ਿਰਕਤ ਕੀਤੀ।
ਰੁਜ਼ਗਾਰ ਮੇਲੇ ਦੌਰਾਨ ਬਿਨੈਕਾਰਾਂ ਲਈ ਆਈਟੀ ਸੈਕਟਰ ਨਾਲ ਸਬੰਧਤ ਪੀਐਚਪੀ ਡਿਵੈਲਪਰ, ਕੰਪਿਊਟਰ ਅਪਰੇਸ਼ਨ ਅਫ਼ਸਰ, ਡਿਪਲੋਮਾ/ਡਿਗਰੀ (ਸਿਵਲ ਇੰਜੀਨੀਅਰ), ਟੈਕਸਟਾਈਲ, ਡਾਟਾ ਐਂਟਰੀ ਅਪਰੇਟਰ, ਅਕਾਊਂਟਸ ਮੈਨੇਜਰ, ਕਸਟਮਰ ਰਿਲੇਸ਼ਨਸ਼ਿਪ ਅਫ਼ਸਰ, ਐਗਜੈਗਟਿਵ ਅਫ਼ਸਰ, ਕਸਟਮਰ ਕੇਅਰ ਐਗਜੈਗਟਿਵ, ਸੀਐਨਸੀ ਅਪਰੇਟਰ, ਟਰਨਰ, ਫਿਟਰ, ਇਲੈਕਟ੍ਰੀਸ਼ੀਅਨ, ਸੀਐਨਸੀ/ਵੀਐਮਸੀ ਅਪਰੇਟਰ, ਸਰਵਿਸ ਇੰਜੀਨੀਅਰ, ਸਿਲਾਈ ਕਢਾਈ ਨਾਲ ਸਬੰਧਤ ਆਦਿ ਸੈਕਟਰਾਂ ਵਿੱਚ ਅਸਾਮੀਆਂ ਉਪਲਬਧ ਕਰਵਾਈਆਂ ਗਈਆਂ। ਜਿਸ ਵਿੱਚ ਮੈਟ੍ਰਿਕ, ਬਾਰ੍ਹਵੀਂ, ਆਈਟੀਆਈ/ਡਿਪਲੋਮਾ, ਗਰੈਜੂਏਟ ਅਤੇ ਪੋਸਟ ਗਰੈਜੂਏਟ ਪਾਸ ਨੌਜਵਾਨਾਂ ਨੇ ਭਾਗ ਲਿਆ।
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਕਰੀਬ 1000 ਤੋਂ ਵੱਧ ਪ੍ਰਾਰਥੀਆਂ ਨੇ ਭਾਗ ਲਿਆ। ਜਿਨ੍ਹਾਂ ਦੀ ਮੌਕੇ ’ਤੇ ਇੰਟਰਵਿਊ ਕਰਵਾਈ ਗਈ। ਇਸ ਦੌਰਾਨ 185 ਨੌਜਵਾਨਾਂ ਦੀ ਮੌਕੇ ’ਤੇ ਹੀ ਰੁਜ਼ਗਾਰ ਲਈ ਚੋਣ ਕੀਤੀ ਗਈ ਅਤੇ 657 ਪ੍ਰਾਰਥੀਆਂ ਦੀ ਦੂਜੇ ਰਾਊਂਡ ਲਈ ਸਿਲੈਕਸ਼ਨ ਕੀਤੀ ਗਈ। ਇਸ ਰੁਜ਼ਗਾਰ ਅਮਿਤ ਬੈਂਬੀ ਅਤੇ ਡੈਵੀ ਗੋਇਲ (ਅੰਡਰ ਟਰੇਨਿੰਗ ਅਸਿਸਟੈਂਟ ਕਮਿਸ਼ਨਰ) ਨੇ ਰੁਜ਼ਗਾਰ ਮੇਲੇ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਗੋਇਲ, ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੱਧੂ ਵੀ ਮੌਜੂਦ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਵਿੱਚ ਪ੍ਰਾਰਥੀਆਂ ਦੀ ਮੌਕੇ ’ਤੇ ਇੰਟਰਵਿਊ ਕਰਵਾਈ ਗਈ ਅਤੇ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਫ਼ਤੇ ਵਿੱਚ ਇੱਕ ਦਿਨ ਹਰੇਕ ਵੀਰਵਾਰ (ਛੁੱਟੀ ਦੀ ਸੂਰਤ ਵਿੱਚ ਇਕ ਦਿਨ ਪਹਿਲਾਂ ਜਾਂ ਬਾਅਦ) ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…