ਸ਼੍ਰੋਮਣੀ ਕਮੇਟੀ ਦੇ ਮੈਂਬਰ ਕਾਲੇਵਾਲ ਵੱਲੋਂ ਕੈਂਸਰ ਪੀੜਤਾਂ ਨੂੰ ਇਲਾਜ ਲਈ ਵੰਡੇ ਚੈੱਕ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਨਵੰਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਧਰਮ ਦੇ ਖੇਤਰ ਵਿੱਚ ਸਿੱਖੀ ਦੇ ਪ੍ਰਚਾਰ ਲਈ ਨਵੇ ਦਿਹਦਿੱਸੇ ਕਾਇਮ ਕਰ ਰਹੀ ਹੈ, ਉਥੇ ਹੀ ਸਰੀਰਕ ਤੌਰ ਤੇ ਬਿਮਾਰ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਦੀ ਸਹਾਇਤਾ ਲਈ ਵੀ ਹਮੇਸ਼ਾਂ ਅੱਗੇ ਹੋ ਕੇ ਭੂਮਿਕਾ ਨਿਭਾਉਂਦੀ ਆ ਰਹੀ ਹੈ। ਇਹ ਵਿਚਾਰ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਥਾਨਕ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਚੈੱਕ ਤਕਸੀਮ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਦਿਅਕ ਖੇਤਰ ਵਿੱਚ ਲੜਕੀਆਂ ਨੂੰ ਵਿੱਦਿਆ ਦੇਣ ਲਈ ਅਨੇਕਾਂ ਕਾਲਜ ਅਤੇ ਸਕੂਲ ਖੋਲਣ ਦੇ ਨਾਲ-ਨਾਲ ਸਰੀਰਕ ਤੌਰ ’ਤੇ ਬਿਮਾਰ ਅਤੇ ਕੈਂਸਰ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਆਰਥਿਕ ਸਹਾਇਤਾ ਕਰਦੀ ਆ ਰਹੀ ਹੈ। ਇਸ ਮੌਕੇ ਅੱਜ ਉਨ੍ਹਾਂ ਬਲਦੇਵ ਨਗਰ ਮੋਰਿੰਡਾ ਦੀ ਕੈਂਸਰ ਪੀੜਿਤ ਸ਼ਾਨੋ ਦੇਵੀ ਦੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਲਈ ਆਰਥਿਕ ਸਹਾਇਤਾ ਦੇ ਤੌਰ ਤੇ 20 ਹਜਾਰ ਰੁਪਏ ਦਾ ਚੈਕ ਵੀ ਤਕਸੀਮ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰ. ਸਵਰਨ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਮਨਜੀਤ ਸਿੰਘ ਮਹਿਤੋਂ, ਪਰਮਜੀਤ ਸਿੰਘ ਕੌਂਸਲਰ, ਗੁਰਮੀਤ ਸਿੰਘ ਭਾਗੋਵਾਲ, ਮਲਕੀਤ ਸਿੰਘ, ਸੁਰਿੰਦਰ ਸਿੰਘ ਖਾਲਸਾ ਅਤੇ ਸ਼ਹਿਰ ਦੇ ਹੋਰ ਮੋਹਤਬਰ ਹਾਜਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…