Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਮੁਹਾਲੀ, ਚੰਡੀਗੜ੍ਹ ਤੇ ਹੋਰ ਇਲਾਕਿਆਂ ਵਿੱਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲਈ ਧਮਕਾਉਂਦਾ ਸੀ ਮੁਲਜ਼ਮ ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਬੁੱਧਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਇੱਕ ਮੈਂਬਰ ਨੂੰ ਕਸ਼ਮੀਰ ਸਿੰਘ ਉਰਫ਼ ਬੌਬੀ ਵਾਸੀ ਪਿੰਡ ਘੰਗਰੋਲੀ (ਪਟਿਆਲਾ) ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਮੁਹਾਲੀ ਸਮੇਤ ਚੰਡੀਗੜ੍ਹ ਅਤੇ ਆਸ-ਪਾਸ ਇਲਾਕਿਆਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੇ ਫੋਨ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ। ਮੁਲਜ਼ਮ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਉਕਤ ਵਿਅਕਤੀ ਵੱਲੋਂ ਜਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਤੋਂ ਬਾਅਦ ਪੰਜਾਬ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਅਤੇ ਮੁਲਜ਼ਮ ਦੀ ਪੈੜ ਨੱਪਣੀ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰਕੇ ਪੁਲੀਸ ਨੇ ਕਸ਼ਮੀਰ ਸਿੰਘ ਉਰਫ਼ ਬੌਬੀ ਨੂੰ ਖੰਨਾ ’ਚੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਏਆਈਜੀ ਨੇ ਦੱਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੁਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਹੋਰ ਅਮੀਰ ਵਿਅਕਤੀਆਂ ਨੂੰ ਡਰਾ ਧਮਕਾ ਕੇ ਜਬਰਨ ਵਸੂਲੀ ਕਰਦਾ ਸੀ। ਇਸ ਸਬੰਧੀ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਥਾਣਾ ਮੁਹਾਲੀ ਵਿੱਚ 24 ਜੂਨ ਨੂੰ ਦਰਜ ਕੀਤੇ ਅਸਲਾ ਐਕਟ ਤਹਿਤ ਕੇਸ ਵਿੱਚ ਨਾਮਜ਼ਦ ਕਰਕੇ ਉਸ ਦੀ ਗ੍ਰਿਫ਼ਤਾਰੀ ਪਾਈ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ