ਅਮਰ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਅਮਰ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਮਿਸ਼ਨ ਪੰਜਾਬ-ਚੰਡੀਗੜ੍ਹ ਵੱਲੋਂ ਇੱਥੋਂ ਦੇ ਪ੍ਰਾਚੀਨ ਸੱਤ ਨਾਰਾਇਣ ਮੰਦਰ ਮਟੌਰ (ਸੈਕਟਰ-70) ਵਿਖੇ ਸ਼ਹੀਦ ਚੰਦਰ ਸ਼ੇਖਰ ਦੀ ਯਾਦ ਵਿੱਚ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਪ੍ਰਭਜੋਤ ਕੌਰ, ਮੁੱਖ ਪ੍ਰਬੰਧਕ ਸੁਨੀਲ ਦੱਤ ਸ਼ਰਮਾ, ਆਪ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਉੱਘੇ ਰੰਗਕਰਮੀ ਸੰਜੀਵਨ ਸਿੰਘ, ਮੰਦਰ ਕਮੇਟੀ ਦੇ ਪ੍ਰਧਾਨ ਰਾਕੇਸ਼ ਬੰਸਲ, ਗਊਸ਼ਾਲਾ ਮਟੌਰ ਦੇ ਪ੍ਰਧਾਨ ਹਰੀਸ਼ ਦੱਤਾ, ਸ਼ਿਵ ਸੈਨਾ (ਹਿੰਦੁਸਤਾਨ) ਯੂਥ ਵਿੰਗ ਦੇ ਪ੍ਰਧਾਨ ਅਰਵਿੰਦ ਗੌਤਮ, ਸਾਧਵੀ ਸੁਆਮੀ ਡਾ. ਅੰਮ੍ਰਿਤਾ ਪ੍ਰਿੰਸੀਪਲ ਐਂਡ ਚੇਅਰਪਰਸਨ ਬ੍ਰਹਮ ਰਿਸ਼ੀ ਕਾਲਜ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਬੀਬੀ ਪ੍ਰਭਜੋਤ ਕੌਰ ਨੇ ਚੰਦਰ ਸ਼ੇਖਰ ਆਜ਼ਾਦ ਨੂੰ ਸ਼ਰਧਾ ਦੇ ਫੁਲ ਭੇਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲ ਕੇ ਲੋੜਵੰਦਾਂ ਦੀ ਮਦਦ ਅਤੇ ਸਮਾਜਿਕ ਪਰਿਵਰਤਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਵਿਰਸੇ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਅੰਦੋਲਨ ’ਚੋਂ ਨਿਕਲੀ ਹੋਈ ਪਾਰਟੀ ਅਤੇ ਸ਼ਹੀਦਾਂ ਨੇ ਆਜ਼ਾਦੀ ਦਾ ਜੋ ਸੁਪਨਾ ਦੇਖਿਆ ਸੀ, ਉਸ ਨੂੰ ਪੂਰਾ ਕਰਨ ਲਈ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਨੌਜਵਾਨ ਕੁਰਾਹੇ ਪੈ ਗਏ ਸੀ। ਜਿਨ੍ਹਾਂ ਨੂੰ ਲੀਹ ’ਤੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

ਮੰਦਰ ਕਮੇਟੀ ਦੇ ਪ੍ਰਧਾਨ ਰਾਕੇਸ਼ ਬੰਸਲ ਨੇ ਕਿਹਾ ਕਿ ਸਮਾਜਿਕ ਚੇਤਨਾ ਪੈਦਾ ਕਰਨ ਲਈ ਨੌਜਵਾਨਾਂ ਨੂੰ ਸ਼ਹੀਦਾਂ ਦੇ ਦਰਸਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਸ਼ਿਵ ਸੈਨਾ ਆਗੂ ਅਰਵਿੰਦ ਗੌਤਮ ਨੇ ਕਿਹਾ ਕਿ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਕੁੱਝ ਆਗੂ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਾਠਕ੍ਰਮ ਵਿੱਚ ਸ਼ਹੀਦਾਂ ਦੀ ਜੀਵਨਸ਼ੈਲੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਇਸ ਮੌਕੇ ਸੀਨੀਅਰ ਵਕੀਲ ਧੀਰਜ ਕੌਸ਼ਲ, ਸਕੱਤਰ ਹੰਸਰਾਜ ਵਰਮਾ, ਸਾਬਕਾ ਚੇਅਰਮੈਨ ਸੁਰਿੰਦਰ ਲਖਨਪਾਲ, ਸਾਬਕਾ ਪ੍ਰਧਾਨ ਸਿਕੰਦਰ ਸ਼ਰਮਾ, ਮਹਿਲਾ ਮੰਡਲ ਦੀ ਪ੍ਰਧਾਨ ਨਿਰਮਲਾ ਗਰਗ, ਚੇਅਰਪਰਸਨ ਸ੍ਰੀਮਤੀ ਚੇਤਨ ਬੰਸਲ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਆਪ ਵਲੰਟੀਅਰ ਜਸਪਾਲ ਸਿੰਘ ਮਟੌਰ, ਹਰਬਿੰਦਰ ਸਿੰਘ, ਹਰਮੇਸ਼ ਸਿੰਘ ਕੁੰਭੜਾ, ਲਵਲੀ ਬੰਸਲ, ਆਸ਼ੂ ਵੈਦ, ਰੇਖਾ ਸ਼ਰਮਾ, ਥਾਣਾ ਮਟੌਰ ਦੇ ਐਸਐਚਓ ਗੱਬਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ। ਮੰਚ ਸੰਚਾਲਨ ਕੁੱਕੂ ਦੀਵਾਨ ਨੇ ਕੀਤਾ। ਅਖੀਰ ਵਿੱਚ ਵਿਧਾਇਕ ਕੁਲਵੰਤ ਸਿੰਘ ਅਤੇ ਪ੍ਰਭਜੋਤ ਕੌਰ ਸਮੇਤ ਹੋਰਨਾਂ ਮਹਿਮਾਨਾਂ ਨੂੰ ਯਾਦਗਾਰੀ-ਚਿੰਨ ਦੇ ਕੇ ਸਨਮਾਨਿਤ ਕੀਤਾ। ਭੰਡਾਰਾ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…