ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ ,ਮੋਬਾਈਲ ਤੇ 20 ਹਜ਼ਾਰ ਰੁਪਏ ਨਗਦੀ ਖੋਹੀ

ਜੰਡਿਆਲਾ ਗੁਰੂ 20 ਅਪ੍ਰੈਲ (ਕੁਲਜੀਤ ਸਿੰਘ ):
ਹਰਪ੍ਰੀਤ ਸਿੰਘ ਪੁੱਤਰ ਲੇਟ ਸੁਖਦੇਵ ਸਿੰਘ ਨਿਵਾਸੀ ਪਿੰਡ ਨਾਗੋਕੇ ਜ਼ਿਲਾ ਤਰਨਤਾਰਨ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਬੁੱਧ ਸਿੰਘ ਨਿਵਾਸੀ ਜੰਡਿਆਲਾ ਗੁਰੂ ਜੋ ਕਿ ਉਸਦਾ ਮਾਮਾ ਲਗਦਾ ਹੈ ਨੂੰ ਮਿਲਣ ਵਾਸਤੇ ਆ ਰਿਹਾ ਸੀ ਜਦੋਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਕੋਲ ਪਹੁੰਚਿਆ ਕਾਲੂ ਅਤੇ ਹਰਜੀਤ ਸਿੰਘ ਕੁਝ ਆਪਣੇ ਹੋਰ ਸਾਥੀਆਂ ਨਾਲ ਮਿਲਕੇ ਉਸਨੂੰ ਰੋਕ ਲਿਆ ਅਤੇ ਉਸਨੂੰ ਜਬਰਦਸਤੀ ਕਿਸੇ ਅਣਜਾਣ ਜਗ੍ਹਾ ਤੇ ਲੈ ਗਏ ਜਿੱਥੇ ਉਸਦੀ ਕੁੱਟਮਾਰ ਕੀਤੀ ਅਤੇ ਉਸਤੋਂ ਕਰੀਬ 20 ਹਜ਼ਾਰ ਰੁਪਏ ਨਗਦੀ ਅਤੇ ਮੋਬਾਇਲ ਖੋ ਲਿਆ ।ਉਸਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ ਜਿਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਮਾਨਾਵਾਲਾ ਵਿਖੇ ਦਾਖਿਲ ਕਰਾਇਆ ਗਿਆ।ਜਿਥੋਂ ਸੱਟਾਂ ਜਿਆਦਾ ਗੰਭੀਰ ਹੋਣ ਕਰਕੇ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾਖਿਲ ਕਰਵਾਇਆ ਗਿਆ।ਪੀੜਿਤ ਵਲੋਂ ਇਸਦੀ ਸ਼ਿਕਾਇਤ ਪੁਲਿਸ ਚੌਕੀ ਜੰਡਿਆਲਾ ਗੁਰੂ ਅਤੇ 181 ਨੰਬਰ ਹੈਲਪਲਾਈਨ ਤੇ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …