Share on Facebook Share on Twitter Share on Google+ Share on Pinterest Share on Linkedin ਪਿੰਡ ਮਨੌਲੀ ਵਿੱਚ ਵਿਅਹੁਤਾ ਦੀ ਭੇਤਭਰੀ ਹਾਲਤ ’ਚ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਇੱਥੋਂ ਦੇ ਨਜ਼ਦੀਕੀ ਪਿੰਡ ਮਨੌਲੀ ਵਿੱਚ ਅੱਜ ਇਕ ਵਿਆਹੁਤਾ ਅੌਰਤ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅੰਜੂ ਰਾਣੀ (20) ਵਾਸੀ ਬਿਹਾਰ ਵਜੋਂ ਹੋਈ ਹੈ। ਉਹ ਆਪਣੇ ਪਤੀ ਰਾਜ ਕੁਮਾਰ (23) ਨਾਲ ਪਿੰਡ ਮਨੌਲੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਪੁਲੀਸ ਅਨੁਸਾਰ ਉਨ੍ਹਾਂ ਦਾ ਸਾਲ ਕੁ ਪਹਿਲਾਂ ਹੀ ਵਿਆਹ ਹੋਇਆ ਸੀ। ਰਾਜ ਕੁਮਾਰ ਇੱਥੋਂ ਦੇ ਸੈਕਟਰ-82 ਸਥਿਤ ਪ੍ਰਿੰਟਿੰਗ ਪ੍ਰੈੱਸ ਦੇ ਕਾਰੋਬਾਰੀ ਕੋਲ ਨੌਕਰੀ ਕਰਦਾ ਹੈ। ਸੂਚਨਾ ਮਿਲਦੇ ਹੀ ਸੋਹਾਣਾ ਥਾਣੇ ਦੇ ਐਸਐਚਓ ਦਲਜੀਤ ਸਿੰਘ ਗਿੱਲ, ਸਬ ਇੰਸਪੈਕਟਰ ਬਰਮਾ ਸਿੰਘ ਅਤੇ ਏਐਸਆਈ ਕੇਵਲ ਸਿੰਘ ਅਤੇ ਹੋਰ ਪੁਲੀਸ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਅੌਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਬਰਮਾ ਸਿੰਘ ਨੇ ਮ੍ਰਿਤਕ ਅੌਰਤ ਦੇ ਪਤੀ ਰਾਜ ਕੁਮਾਰ ਦੇ ਹਵਾਲੇ ਨਾਲ ਦੱਸਿਆ ਕਿ ਲੰਘੀ ਰਾਤ ਉਸ ਦੀ ਘਰ ਵਾਲੀ ਚੌਲ ਬਣਾ ਰਹੀ ਸੀ। ਇਸ ਦੌਰਾਨ ਉਨ੍ਹਾਂ ਦਾ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ ਅਤੇ ਨਾਰਾਜ਼ ਹੋ ਕੇ ਘਰੋਂ ਬਾਹਰ ਚਲਾ ਗਿਆ। ਜਦੋਂਕਿ ਦੇਰ ਰਾਤ ਨੂੰ ਘਰ ਵਾਪਸ ਆਇਆ ਤਾਂ ਉਸ ਦੀ ਘਰਵਾਲੀ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਿਸ ਕਾਰਨ ਉੱਥੇ ਨਾਲ ਵਾਲੇ ਕਮਰੇ ਵਿੱਚ ਸੌਂ ਗਿਆ। ਰਾਜ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਜਦੋਂ ਉਹ ਸਵੇਰੇ ਤੜਕੇ ਕਰੀਬ 4 ਵਜੇ ਉੱਠਿਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਪਤਨੀ ਦੀ ਲਾਸ਼ ਲਮਕ ਰਹੀ ਸੀ। ਪਤਨੀ ਦੀ ਲਾਸ਼ ਦੇਖ ਕੇ ਉਸ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕ ਗਈ। ਹਾਲਾਂਕਿ ਖਿੜਕੀ ਰਾਹੀਂ ਰਾਜ ਕੁਮਾਰ ਨੇ ਕਮਰੇ ’ਚ ਜਾ ਕੇ ਲਾਸ਼ ਨੂੰ ਥੱਲੇ ਲਾਹਿਆ ਅਤੇ ਸਾਹ ਨਾ ਚੱਲਦਾ ਦੇਖ ਕੇ ਉਹ ਉੱਥੋਂ ਭੱਜ ਗਿਆ। ਪ੍ਰੰਤੂ ਬਾਅਦ ਵਿੱਚ ਪੁਲੀਸ ਨੇ ਉਸ ਨੂੰ ਲਭ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅੌਰਤ ਦੀ ਮੌਤ ਬਾਰੇ ਮਕਾਨ ਮਾਲਕ ਨੇ ਪੁਲੀਸ ਨੂੰ ਇਤਲਾਹ ਦਿੱਤੀ ਅਤੇ ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਫੇਜ਼-6 ਵਿੱਚ ਭੇਜ ਦਿੱਤਾ ਹੈ। ਪੁਲੀਸ ਨੇ ਮ੍ਰਿਤਕ ਅੌਰਤ ਦੇ ਬਿਹਾਰ ਵਿੱਚ ਰਹਿੰਦੇ ਪੇਕੇ ਵਾਲਿਆਂ ਨੂੰ ਸੂਚਨਾ ਦਿੱਤੀ ਗਈ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲੀਸ ਨੇ ਡੀਡੀਆਰ ਹੀ ਦਰਜ ਕੀਤੀ ਹੈ ਅਤੇ ਅਗਲੀ ਕਾਰਵਾਈ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ