ਪਿੰਡਾਂ ਦੇ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਨਜ਼ਦੀਕੀ ਪਿੰਡ ਮੌਜਪੁਰ ਵਿੱਚ ਪਿੰਡ ਵਾਸੀਆਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰੀ ਖੇਤਰ ਸਮੇਤ ਵੱਖ-ਵੱਖ ਪਿੰਡਾਂ ਵਿੱਚ ਧੰਨਵਾਦੀ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਜਦੋਂਕਿ ਇਸ ਤੋਂ ਪਹਿਲਾਂ ਕੋਈ ਸਿਆਸੀ ਆਗੂ ਚੋਣ ਜਿੱਤਣ ਤੋਂ ਬਾਅਦ ਕਦੇ ਪਿੰਡਾਂ ਵਿੱਚ ਗਿਆ ਹੀ ਨਹੀਂ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣ ਅਤੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਨੂੰ ਗਲਤ ਤਰੀਕੇ ਨਾਲ ਲੀਜ਼ ’ਤੇ ਦੇਣ ਅਤੇ ਰਸੂਖਵਾਨਾਂ ਨੂੰ ਨਿਯਮਾਂ ਦੇ ਖ਼ਿਲਾਫ਼ ਲਾਭ ਪਹੁੰਚਾਉਣ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦਾ ਜਲਦੀ ਨਿਬੇੜਾ ਕਰਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੰਜ ਹੀ ਆਪ ਵਿਧਾਇਕ ਨੇ ਪਿੰਡ ਸੈਦਪੁਰ, ਗਿੱਦੜਪੁਰ ਦਾ ਦੌਰਾ ਕਰਕੇ ਵੋਟਰਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਗੁਰਇਕਬਾਲ ਸਿੰਘ ਮੌਜਪੁਰ ਤੇ ਰਣਜੀਤ ਸਿੰਘ, ਰਮਨਪ੍ਰੀਤ ਸਿੰਘ ਸੈਦਪੁਰ, ਜਸਬੀਰ ਸਿੰਘ, ਮਾ. ਰਾਮ ਸਿੰਘ ਗਿੱਦੜਪੁਰ, ਤੇਗਵੀਰ ਸਿੰਘ ਸਮੇਤ ਸਾਬਕਾ ਕੌਂਸਲਰ ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ ਮਟੌਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਭੜਾ, ਸਤਵਿੰਦਰ ਸਿੰਘ ਮਿੱਠੂ, ਨੈਸ਼ਨਲ ਕਬੱਡੀ ਖਿਡਾਰੀ ਹਰਜੋਤ ਸਿੰਘ ਗੱਬਰ, ਹਰਵਿੰਦਰ ਸਿੰਘ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…