ਨਾਈਪਰ ਦਾ ਕਰਮਚਾਰੀ 12 ਦਿਨਾਂ ਤੋਂ ਭੇਤਭਰੀ ਹਾਲਤ ’ਚ ਲਾਪਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਇੱਥੋਂ ਦੇ ਸੈਕਟਰ-66 ਸਥਿਤ ਨਾਈਪਰ ਇੰਸਟੀਚਿਊਟ ਦੇ ਕਰਮਚਾਰੀ ਸੁਖਵਿੰਦਰ ਸਿੰਘ (33) ਵਾਸੀ ਪਿੰਡ ਪਪਰਾਲੀ (ਕੁਰਾਲੀ) ਪਿਛਲੇ ਕਰੀਬ 12 ਦਿਨਾਂ ਤੋਂ ਭੇਤਭਰੀ ਹਾਲਤ ਵਿੱਚ ਲਾਪਤਾ ਹੈ। ਇਸ ਸਬੰਧੀ ਪੁਲੀਸ ਨੇ ਸੁਖਵਿੰਦਰ ਦੇ ਪਿਤਾ ਬਲਵੰਤ ਸਿੰਘ ਦੀ ਸ਼ਿਕਾਇਤ ’ਤੇ ਫੇਜ਼-11 ਥਾਣੇ ਵਿੱਚ ਨੌਜਵਾਨ ਦੀ ਗੁੰਮਸ਼ੁਦਗੀ ਬਾਰੇ ਡੀਡੀਆਰ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਬਲਵੰਤ ਸਿੰਘ ਪਪਰਾਲੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦਾ ਬੇਟਾ ਸੁਖਵਿੰਦਰ ਸਿੰਘ ਬੀਤੀ 3 ਫਰਵਰੀ ਨੂੰ ਰੋਜ਼ਾਨਾ ਵਾਂਗ ਘਰੋਂ ਕੰਮ ’ਤੇ ਗਿਆ ਸੀ ਪ੍ਰੰਤੂ ਵਾਪਸ ਘਰ ਨਹੀਂ ਪਹੁੰਚਿਆ। ਉਨ੍ਹਾਂ ਦੱਸਿਆ ਕਿ ਉਸ ਦਾ ਬੇਟਾ ਨਾਈਪਰ ਵਿੱਚ ਕੰਮ ’ਤੇ ਪਹੁੰਚ ਗਿਆ ਸੀ। ਇਸ ਸਬੰਧੀ ਉਸ ਦੀ ਬਕਾਇਦਾ ਐਂਟਰੀ ਵੀ ਦਰਜ ਹੈ ਪ੍ਰੰਤੂ ਨਾਈਪਰ ’ਚੋਂ ਵਾਪਸ ਜਾਣ ਵਾਲਾ ਵੇਰਵਾ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਕਿ ਭਾਰਤ ਸਰਕਾਰ ਦੇ ਉਕਤ ਕੌਮਾਂਤਰੀ ਇੰਸਟੀਚਿਊਟ ’ਚੋਂ ਇਕ ਕਰਮਚਾਰੀ ਕਿਸ ਤਰ੍ਹਾਂ ਭੇਤਭਰੀ ਹਾਲਤ ਵਿੱਚ ਲਾਪਤਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੀਤੀ 3 ਫਰਵਰੀ ਨੂੰ ਜਦੋਂ ਦੇਰ ਸ਼ਾਮ ਤੱਕ ਸੁਖਵਿੰਦਰ ਵਾਪਸ ਘਰ ਨਹੀਂ ਆਇਆ ਤਾਂ ਉਨ੍ਹਾਂ ਨੇ ਆਪਣੇ ਪੱਧਰ ’ਤੇ ਵੀ ਕਾਫੀ ਭਾਲ ਕੀਤੀ ਗਈ ਲੇਕਿਨ ਉਸ ਦੇ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਉਸ ਦੇ ਨੌਜਵਾਨ ਪੁੱਤ ਦੀ ਗੁਮਸ਼ੁਦਗੀ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਉਸ ਨੂੰ ਲੱਭ ਕੇ ਪਰਿਵਾਰ ਦੇ ਹਵਾਲੇ ਕੀਤਾ ਜਾਵੇ।

Load More Related Articles

Check Also

ਵਪਾਰੀਆਂ ਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਫੌਰੀ ਹੱਲ ਕਰਾਂਗੇ: ਵਿਨੀਤ ਵਰਮਾ

ਵਪਾਰੀਆਂ ਤੇ ਸਨਅਤਕਾਰਾਂ ਦੇ ਮਸਲਿਆਂ ਨੂੰ ਫੌਰੀ ਹੱਲ ਕਰਾਂਗੇ: ਵਿਨੀਤ ਵਰਮਾ ਕਮਿਸ਼ਨ ਦੇ ਮੈਂਬਰ ਤੇ ਕਮਿਸ਼ਨਰ ਨੇ…