ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਪੁੱਤਰ ਖ਼ਿਲਾਫ਼ ਪੁਲੀਸ ਕੇਸ ਦਰਜ

ਨੌਜਵਾਨ ਵੱਲੋਂ ਨੱਚਦੇ ਟੱਪਦੇ ਹੋਏ ਗੋਲੀਆਂ ਚਲਾਉਂਦੇ ਦੀ ਵੀਡੀਓ ਹੋਈ ਸੀ ਵਾਇਰਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਨਵਾਂ ਗਾਓ ਮਿਉਂਸਪਲ ਕਮੇਟੀ ਦੀ ਪ੍ਰਧਾਨ ਬਲਵਿੰਦਰ ਕੌਰ ਅਤੇ ਅਕਾਲੀ ਆਗੂ ਗੁਰਧਿਆਨ ਸਿੰਘ ਨਵਾਂ ਗਰਾਓਂ ਦੇ ਪੁੱਤ ਪਰਮਿੰਦਰ ਸਿੰਘ ਮਿੱਠੂ ਖ਼ਿਲਾਫ਼ ਨਵਾਂ ਗਰਾਓਂ ਪੁਲੀਸ ਨੇ ਗੋਲੀਆਂ ਚਲਾਉਣ ਦਾ ਕੇਸ ਦਰਜ ਕੀਤਾ ਹੈ। ਪਰਮਿੰਦਰ ਸਿੰਘ ਦੀ ਗੋਲੀਆਂ ਚਲਾਉਂਦੇ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਨਵਾਂ ਗਾਓ ਪੁਲੀਸ ਵੱਲੋਂ ਇਸ ਵਾਇਰਲ ਵੀਡੀਓ ਦੀ ਪੜਤਾਲ ਕਰਨ ਤੇ ਪਤਾ ਲੱਗਿਆ ਕਿ ਗੋਲੀਆਂ ਚਲਾਉਣ ਵਾਲਾ ਨੌਜਵਾਨ ਪਰਮਿੰਦਰ ਸਿੰਘ ਮਿੱਠੂ ਵਾਸੀ ਸ਼ਿਵਾਲਿਕ ਵਿਹਾਰ ਨਵਾਂ ਗਾਓ ਦਾ ਰਹਿਣ ਵਾਲਾ ਹੈ, ਜੋ ਕੁਝ ਹੋਰ ਨੌਜਵਾਨਾਂ ਨਾਲ ਡੀ ਜੇ ਉਤੇ ਨੱਚਦਾ ਆਪਣੇ ਪਿਸਤੌਲ ਤੋਂ ਫਾਇਰ ਕਰ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਕੁਝ ਦਿਨ ਪਹਿਲਾਂ ਦੀ ਹੈ, ਜੋ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ। ਬਾਅਦ ਵਿੱਚ ਪੁਲੀਸ ਨੇ ਜਦੋਂ ਇਸ ਨੌਜਵਾਨ ਬਾਰੇ ਇਲਾਕੇ ਵਿੱਚ ਜਾਂਚ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਗੋਲੀਆਂ ਚਲਾਉਣ ਵਾਲਾ ਇਹ ਨੌਜਵਾਨ ਨਵਾਂ ਗਰਾਓਂ ਮਿਉਂਸਪਲ ਕਮੇਟੀ ਦੀ ਪ੍ਰਧਾਨ ਦਾ ਬੇਟਾ ਹੈ। ਨਵਾਂ ਗਰਾਓਂ ਪੁਲੀਸ ਨੇ ਇਸ ਸੰਬੰਧੀ ਅਸਲਾ ਐਕਟ ਦੀ ਧਾਰਾ 25 (9), 27 ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਵੀਡੀਓ ਵਿੱਚ ਗੋਲੀਆਂ ਚਲਾ ਰਹੇ ਨੌਜਵਾਨ ਨਾਲ ਨੱਚਣ ਵਾਲੇ ਦੂਜੇ ਵਿਅਕਤੀ ਕੌਣ ਹਨ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…