Share on Facebook Share on Twitter Share on Google+ Share on Pinterest Share on Linkedin ਪਿੰਡ ਕੰਡਾਲਾ ਵਿੱਚ ਝਗੜੇ ਵਿੱਚ ਇੱਕ ਜ਼ਖ਼ਮੀ, ਸੋਹਾਣਾ ਪੁਲੀਸ ਜਾਂਚ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ: ਇੱਥੋਂ ਦੇ ਨਜ਼ਦੀਕੀ ਪਿੰਡ ਕੰਡਾਲਾ ਵਿੱਚ ਹੋਏ ਲੜਾਈ ਝਗੜੇ ਦੌਰਾਨ ਇੱਕ ਵਿਅਕਤੀ ਮਨਜੀਤ ਸਿੰਘ ਪੁੱਤਰ ਸੁੱਚਾ ਸਿੰਘ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਅੱਜ ਬਾਅਦ ਦੁਪਹਿਰ ਪਿੰਡ ਕੰਡਾਲਾ ਸਥਿਤ ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਲਈ ਗਿਆ ਸੀ। ਇਸ ਦੌਰਾਨ ਉੱਥੇ ਅਚਾਨਕ ਕਾਫੀ ਵਿਅਕਤੀ ਪਹੁੰਚ ਗਏ ਅਤੇ ਦੇਖਦੇ ਹੀ ਦੇਖਦੇ ਉਸ ’ਤੇ ਤਲਵਾਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਮਨਜੀਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਲਲਕਾਰੇ ਮਾਰਦੇ ਹੋਏ ਫਾਇਰ ਵੀ ਕੀਤਾ। ਇਸ ਝਗੜੇ ਦੌਰਾਨ ਉਸ ਦੀ ਲੱਤ ਟੁੱਟ ਗਈ ਹੈ ਅਤੇ ਹੋਰ ਵੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵਿੱਚ ਪਿੰਡ ਕੰਡਾਲਾ ਦੇ 3-4 ਨੌਜਵਾਨ ਵੀ ਸ਼ਾਮਲ ਸਨ। ਪੀੜਤ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ’ਤੇ ਹਮਲਾ ਹੋ ਚੁੱਕਾ ਹੈ ਅਤੇ ਉਕਤ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਕਿਰਾਏਦਾਰਾਂ ਤੋਂ ਜਬਰਦਸਤੀ ਦੁਕਾਨਾਂ ਦਾ ਕਿਰਾਇਆ ਵਸੂਲਿਆ ਗਿਆ ਹੈ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਸੋਹਾਣਾ ਥਾਣਾ ਦੇ ਮੁਖੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਏਐਸਆਈ ਹਰਪ੍ਰੀਤ ਸਿੰਘ ਨੂੰ ਜ਼ਖ਼ਮੀ ਵਿਅਕਤੀ ਦੇ ਬਿਆਨ ਲੈਣ ਲਈ ਸਰਕਾਰੀ ਹਸਪਤਾਲ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਮੁੱਢਲੀ ਜਾਂਚ ਅਤੇ ਜ਼ਖ਼ਮੀ ਦੇ ਬਿਆਨ ਦਰਜ ਕਰਨ ਅਤੇ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ