ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 28 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਰਹੇ ਬਾਬਾ ਹਨੂੰਮਾਨ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਰ ਜਬਰ ਤੇ ਜੁਲਮ ਖ਼ਿਲਾਫ਼ ਦਿੱਤੀ ਸ਼ਹਾਦਤ ਤੋਂ ਜਾਣੂ ਕਰਵਾਇਆ। ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਗਿਆਨੀ ਜਗਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਕਰਮ ਸਿੰਘ ਇੰਟਰਨੈਸ਼ਨਲ ਢਾਡੀ ਜਥਾ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਬੀਬੀ ਜਸਪ੍ਰੀਤ ਕੌਰ, ਭਾਈ ਜਸਵਿੰਦਰ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…