Share on Facebook Share on Twitter Share on Google+ Share on Pinterest Share on Linkedin ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਦੇਸ਼ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਚੱਪੜਚਿੜੀ ਦੇ ਮੈਦਾਨ ਵਿੱਚ 1710 ਈਸਵੀਂ ਨੂੰ ਜਬਰ-ਜੁਲਮ ਖ਼ਿਲਾਫ਼ ਜੰਗ ਲੜਦਿਆਂ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈ ਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਨ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਗਿਆਨੀ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਦਿਆਂ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਰਜਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸਤਪਾਲ ਸਿੰਘ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ, ਭਾਈ ਨਵਰੰਗ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਸਿਮਰਨਜੀਤ ਸਿੰਘ, ਭਾਈ ਰਾਜਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ