nabaz-e-punjab.com

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਲਾਇਆ ਜਾਵੇਗਾ ਸਪੈਸ਼ਲ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਜ਼ਿਲ੍ਹਾ ਚੋਣ ਅਫ਼ਸਰ ਅਮਿਤ ਤਲਵਾੜ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੋਟਰ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ। ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਸਪੈਸ਼ਲ ਕੈਂਪ 8 ਜਨਵਰੀ 2023 ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ। ਸਪੈਸ਼ਲ ਕੈਂਪ ਵਾਲੇ ਦਿਨ ਬੀਐਲਓ ਆਪਣੇ-ਆਪਣੇ ਪੋਲਿੰਗ ਸਟੇਸ਼ਨ ਤੇ ਮੌਜੂਦ ਰਹਿ ਕੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਲਈ ਫਾਰਮ-6ਬੀ ਇਕੱਠੇ ਕਰਨਗੇ।
ਇਸ ਤੋਂ ਇਲਾਵਾ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੀਐਲਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੰਦੇ ਹੋਏ ਜ਼ਿਲ੍ਹਾ ਮੁਹਾਲੀ ਨੂੰ ਇਹ ਮੁਹਿੰਮ ਮੁਕੰਮਲ ਕਰਨ ਵਿੱਚ ਸਹਾਇਤਾ ਦੇਣ ਤਾਂ ਜੋ ਜ਼ਿਲ੍ਹੇ ਦੇ ਸਮੂਹ ਵੋਟਰਾਂ ਦਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਹੋ ਸਕੇ। ਵੋਟਰ ਆਪ ਵੀ ਆਪਣਾ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰਬਰ-6 ਐਨਵੀਐਸਪੀ ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ’ਤੇ ਭਰ ਸਕਦੇ ਹਨ। ਇਸ ਤੋਂ ਇਲਾਵਾ ਆਧਾਰ ਪ੍ਰਾਪਤ ਕਰਨ ਦਾ ਉਦੇਸ਼ ਵੋਟਰਾਂ ਨੂੰ ਭਵਿੱਖ ਵਿੱਚ ਬਿਹਤਰ ਚੋਣ ਸੇਵਾਵਾਂ ਪ੍ਰਦਾਨ ਕਰਨਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles

Check Also

Special DGP Law and Order holds Crime Review with DIG and SSPs of Ropar Range at Mohali

Special DGP Law and Order holds Crime Review with DIG and SSPs of Ropar Range at Mohali Na…