ਚੰਦੂਮਾਜਰਾ ਵੱਲੋਂ ਜੱਜ ਬਣੀ ਪੇਂਡੂ ਲੜਕੀ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਮੁਹਾਲੀ ਨੇੜਲੇ ਪਿੰਡ ਕੈਲੋਂ ਦੇ ਗਰੀਬ ਮਾਪਿਆਂ ਦੀ ਧੀ ਪਰਵਿੰਦਰ ਕੌਰ ਦਾ ਜੱਜ ਬਣਨ ’ਤੇ ਉਨ੍ਹਾਂ ਦੇ ਘਰ ਜਾ ਕੇ ਵਧਾਈ ਦਿੱਤੀ ਅਤੇ ਜੱਜ ਬਣੀ ਲੜਕੀ ਅਤੇ ਉਸ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਚੰਦੂਮਾਜਰਾ ਨੇ ਕਿਹਾ ਕਿ ਪਰਵਿੰਦਰ ਕੌਰ ਨੇ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਅਤੇ ਮੁਹਾਲੀ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬੱਚੀ ਦਾ ਗੁਰਬਤ ਤੋਂ ਉੱਠ ਕੇ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਪਾਸ ਕਰਨਾ ਪੂਰੇ ਪੰਜਾਬ ਦੀਆਂ ਧੀਆਂ ਅਤੇ ਮਾਪਿਆਂ ਲਈ ਇੱਕ ਵੱਡਾ ਸੁਨੇਹਾ ਹੈ। ਇਹ ਬੇਟੀ ਪੜ੍ਹਾਓ-ਬੇਟੀ ਬਚਾਓ ਦੇ ਨਾਅਰੇ ਅਤੇ ਸਮਾਜਿਕ ਪਰਿਵਰਤਨ ਦਾ ਹੀ ਨਤੀਜਾ ਹੈ ਕਿ ਪੇਂਡੂ ਖੇਤਰ ਅਤੇ ਗਰੀਬ ਮਾਪਿਆਂ ਦੀ ਧੀ ਜੱਜ ਬਣ ਗਈ।
ਚੰਦੂਮਾਜਰਾ ਨੇ ਕਿਹਾ ਕਿ ਪਰਵਿੰਦਰ ਕੌਰ ਨੇ ਸਖ਼ਤ ਮਿਹਨਤ ਕਰਕੇ ਇਹ ਸਾਬਤ ਕਰ ਦਿੱਤਾ ਕਿ ਸਰਕਾਰੀ ਪੇਂਡੂ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਵੀ ਵੱਡਾ ਮੁਕਾਮ ਹਾਸਲ ਕਰ ਸਕਦੇ ਹਨ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਧੀਆਂ ਨੂੰ ਆਪਣੇ ਬੋਝ ਸਮਝਣ ਦੀ ਥਾਂ ਉਨ੍ਹਾਂ ਨੂੰ ਬਰਾਬਰੀ ਦੇ ਹੱਕ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਧਿਆਨ ਦੇਣ।
ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਮਨਮੋਹਨ ਸਿੰਘ, ਯੂਥ ਆਗੂ ਗੁਰਪ੍ਰਤਾਪ ਸਿੰਘ ਬੜੀ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …