ਆਪ ਦੇ ਸੂਬਾ ਐਕਟਿੰਗ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 5 ਜੁਲਾਈ:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵੇਂ ਐਕਟਿੰਗ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੂੰ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਆਪ ਦੇ ਐਸਸੀ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਤੇ ਸਾਬਕਾ ਈਟੀਓ ਹਰਮੀਤ ਸਿੰਘ ਛਿੱਬਰ ਨੇ ਦੱਸਿਆ ਕਿ ਪਹਿਲੀ ਮਿਲਣੀ ਦੌਰਾਨ ‘ਆਪ’ ਵਲੰਟੀਅਰਾਂ ਨੇ ਨਵੇਂ ਪ੍ਰਧਾਨ ਨਾਲ ਖੁੱਲ੍ਹ ਕੇ ਦਿਲ ਦੀਆਂ ਗੱਲਾਂ ਕੀਤੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ।
ਇਸ ਮੌਕੇ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਬਹੁਤ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਨੇੜ ਭਵਿੱਖ ਵਿੱਚ ਪੰਜਾਬ ਤਰੱਕੀਆਂ ਨੂੰ ਛੂੰਹਦਾ ਹੁੰਦਾ ਹੋਇਆ ਨਜ਼ਰ ਆਵੇਗਾ। ਉਨ੍ਹਾਂ ਨੇ ਵਲੰਟੀਅਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਆਪ ਨਾਲ ਜੋੜਿਆ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮ ਵਿੱਢੀ ਜਾਵੇ।
ਹਰਮੀਤ ਸਿੰਘ ਛਿੱਬਰ ਅਤੇ ਹੋਰਨਾਂ ਆਗੂਆਂ ਨੇ ਵਿਧਾਇਕ ਬੁੱਧ ਰਾਮ ਨੂੰ ਪੰਜਾਬ ਦੇ ਐਕਟਿੰਗ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਨੇ ਇੱਕ ਬਹੁਤ ਹੀ ਮਿਹਨਤੀ, ਇਮਾਨਦਾਰ ਅਤੇ ਰਿਜ਼ਰਵ ਸ਼੍ਰੇਣੀ ਦੇ ਵਿਧਾਇਕ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਕੇ ਨਵੀਂ ਪਿਰਤ ਪਾਈ ਹੈ।
ਇਸ ਮੌਕੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਸਕੱਤਰ ਧਰਮਿੰਦਰ ਸਿੰਘ ਲਾਂਬਾ, ਚੇਅਰਮੈਨ ਬਲਜਿੰਦਰ ਸਿੰਘ ਚੌਂਦਾ ਅਤੇ ਜੱਸੀ ਸੋਹੀਆਂ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਸਰਗਰਮ ਵਲੰਟੀਅਰ ਮੌਜੂਦ ਸਨ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…