nabaz-e-punjab.com

ਸਿਟੀਜਨ ਵੈਲਫੇਅਰ ਫੋਰਮ ਤੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਸ਼ੂਗਰ ਜਾਂਚ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਮੁਹਾਲੀ ਅਤੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਬੇਗਮਪੁਰਾ ਡਾਇਗੋਨਿਸਟਕ ਸੈਂਟਰ ਫੇਜ਼-7 ਵਿੱਚ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਡੀ ਗਿਣਤੀ ਮਰੀਜ਼ਾਂ ਦੇ ਮੁਫ਼ਤ ਸ਼ੂਗਰ ਟੈਸਟ ਕੀਤੇ ਗਏ। ਉਹਨਾਂ ਕਿਹਾ ਕਿ ਅਗਲਾ ਸ਼ੂਗਰ ਜਾਂਚ ਕੈਂਪ ਇੱਕ ਮਹੀਨੇ ਬਾਅਦ 15 ਸਤੰਬਰ ਨੂੰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਮੁਹਾਲੀ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਰੁੱਖ ਲਗਾਉਣ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਭਰੂਣ ਹੱਤਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਉਲੀਕਣ ਸਮੇਤ ਸਮਾਜਿਕ ਕਾਰਜਾਂ ਦੇ ਆਯੋਜਨਾਂ ਲਈ ਸਡਿਊਲ ਤਿਆਰ ਕੀਤਾ ਜਾ ਰਿਹਾ ਹੈ। ਸ੍ਰੀ ਹੈਪੀ ਨੇ ਦੱਸਿਆ ਕਿ ਸੰਸਥਾ ਛੋਟੇ ਮਕਾਨਾਂ ਵਿੱਚ ਲੋਕਾਂ ਵੱਲੋਂ ਆਪਣੀ ਸੁਵਿਧਾ ਲਈ ਕੀਤੀਆਂ ਵਾਧੂ ਉਸਾਰੀਆਂ ਨੂੰ ਰੈਗੂਲਰ ਕਰਵਾਉਣ ਲਈ ਵੀ ਲਗਾਤਾਰ ਗਮਾਡਾ ਅਧਿਕਾਰੀਆਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਦਿਨੀਂ ਗਮਾਡਾ ਦੀ ਟੀਮ ਨੇ ਫੇਜ਼ 7 ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …