ਦੁਕਾਨ ਵਿੱਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ

ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 20 ਜੂਨ:
ਅੱਜ ਇੱਥੋਂ ਦੇ ਪੀਰਮੁਛੱਲਾ ਖੇਤਰ ਵਿੱਚ ਪੈਂਦੇ ਪੰਚਕੂਲਾ ਸਿਟੀ ਸੈਂਟਰ ਵਿਖੇ ਅੱਜ ਦੁਪਹਿਰ ਕਰੀਬ ਬਾਰਾਂ ਵਜੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਐਨੀ ਭਿਆਨਕ ਸੀ ਕਿ ਕੁਝ ਦੇਰ ਵਿੱਚ ਹੀ ਭੜਕ ਗਈ। ਜਿਸ ’ਤੇ ਕਾਬੂ ਪਾਉਣ ਲਈ ਡੇਰਾਬੱਸੀ ਫਾਇਰ ਬ੍ਰਿਗੇਡ ਦੇ ਸੱਤ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਤਕਰੀਬਨ ਚਾਰ ਘੰਟੇ ਵਿੱਚ ਕਾਬੂ ਪਾਇਆ। ਪਰ ਇਸ ਦੌਰਾਨ ਦੁਕਾਨ ਵਿੱਚ ਪਿਆ ਸਾਰਾ ਸਮਾਨ ਸੜਕੇ ਸੁਆਹ ਹੋ ਚੁੱਕਿਆ ਸੀ।
ਫਾਇਰ ਅਫ਼ਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਕੰਪਲੈਕਸ ਦੇ ਬੇਸਮੈਂਟ ਵਿੱਚ ਸਥਿਤ ਓਮ ਇਲੈਕਟ੍ਰੀਕਲ ਨਾਂ ਦੀ ਦੁਕਾਨ ਵਿੱਚ ਦੁਪਹਿਰ ਬਾਰਢਾਂ ਵਜੇ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਡੇਰਾਬੱਸੀ ਅਤੇ ਜ਼ੀਰਕਪੁਰ ਤੋਂ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ। ਦੁਕਾਨ ਦੇ ਮਾਲਕ ਸੌਰਵ ਵਾਸੀ ਬਲਟਾਣਾ ਨੇ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਹੀ ਇਹ ਦੁਕਾਨ ਚਾਲੂ ਕੀਤੀ ਹੈ। ਉਸ ਵੱਲੋਂ ਉਸ ਨੇ ਤਕਰੀਬਨ ਇਕ ਕਰੋੜ ਰੁਪਏ ਦਾ ਸਾਮਾਨ ਪਾਇਆ ਸੀ। ਉਸਨੇ ਦੱਸਿਆ ਕਿ ਦੁਪਹਿਰ ਲਗਭਗ 12 ਵਜੇ ਦੁਕਾਨ ’ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਜਦ ਤੱਕ ਕੁਝ ਸਮਝ ਆਉਂਦਾ ਦੁਕਾਨ ਵਿੱਚ ਅੱਗ ਭੜਕ ਗਈ ਜਿਸ ਦੌਰਾਨ ਉਨਢਾਂ ਨੂੰ ਕੁਝ ਕੱਢਣ ਦਾ ਮੌਕਾ ਵੀ ਨਹੀ ਮਿਲਿਆ। ਫਾਇਰ ਅਫ਼ਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨਢਾਂ ਨੇ ਕਿਹਾ ਕਿ ਮੁੱਢਲੀ ਨਜਰ ਵਿੱਚ ਮਾਮਲਾ ਬਿਜਲੀ ਦੇ ਸ਼ਾਰਟ ਸਰਕਟ ਦਾ ਲੱਗ ਰਿਹਾ ਹੈ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…