ਧਾਰਮਿਕ ਸਮਾਗਮ ਮੌਕੇ ਦਸਤਾਰਾਂ ਦਾ ਲੰਗਰ ਲਾਇਆ, 120 ਮੁਲਾਜ਼ਮਾਂ ਨੇ ਦਸਤਾਰਾਂ ਸਜਾਈਆਂ

ਨਬਜ਼-ਏ-ਪੰਜਾਬ, ਮੁਹਾਲੀ, 3 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਗੁਰਮਤਿ ਵਿਚਾਰ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਸਭਾ ਦੇ ਪ੍ਰਧਾਨ ਹਰਪਾਲ ਸਿੰਘ ਅਤੇ ਪ੍ਰੈਸ ਸਕੱਤਰ ਮਨਦੀਪ ਸਿੰਘ ਧਾਮੀ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਅਮਰਜੀਤ ਸਿੰਘ ਖ਼ਾਲਸਾ (ਚੰਡੀਗੜ੍ਹ ਵਾਲੇ), ਭਾਈ ਹਰਜੀਤ ਸਿੰਘ (ਐਮਏ) ਅਤੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਨੇ ਸ਼ਬਦ ਕੀਰਤਨ ਅਤੇ ਕਥਾ ਵਾਚਕ ਭਾਈ ਹਰਪਾਲ ਸਿੰਘ ਕਥਾ ਪ੍ਰਚਾਰ ਕੀਤੀ। ਗਿਆ। ਇਸ ਮੌਕੇ ਬੋਰਡ ਦੇ ਸੋਢੀ ਵੈੱਲਫੇਅਰ ਗਰੁੱਪ ਵੱਲੋਂ ਦਸਤਾਰ ਲੰਗਰ ਲਾਇਆ ਗਿਆ। ਗੁਰਇਕਬਾਲ ਸਿੰਘ ਸੋਢੀ ਨੇ ਦੱਸਿਆ ਕਿ ਬੋਰਡ ਦੇ 120 ਮੁਲਾਜ਼ਮਾਂ ਨੇ ਦਸਤਾਰਾਂ ਸਜਾਈਆਂ ਅਤੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਵੀ ਦਿੱਤੀ ਗਈ।

ਇਸ ਮੌਕੇ ਬੋਲਦਿਆਂ ਸਿੱਖਿਆ ਬੋਰਡ ਦੀ ਸਕੱਤਰ ਸ੍ਰੀਮਤੀ ਪਰਲੀਨ ਕੌਰ ਬਰਾੜ ਨੇ ਬੋਰਡ ਮੁਲਾਜ਼ਮਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਦਫ਼ਤਰੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਮਾਜ ਦੀ ਹਰ ਰੂਪ ਵਿੱਚ ਸੇਵਾ ਕਰਨਾ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸੰਦੇਸ਼ ਹੈ ਅਤੇ ਇਸ ਨੂੰ ਆਧਾਰ ਮੰਨ ਕੇ ਸਿੱਖਿਆ ਬੋਰਡ ਆਪਣਾ ਕਾਰਜ ਲਗਾਤਾਰ ਕਰਦਾ ਰਹੇਗਾ। ਉਨ੍ਹਾਂ ਨੇ ਬੋਰਡ ਮੁਲਾਜ਼ਮਾਂ ਨੂੰ ਦਸਮੇਸ਼ ਪਿਤਾ ਗੁਰੂ ਗੁਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਅਨੁਸਾਰ ਆਪਣਾ ਜੀਵਨ ਜਿਊਣ ਲਈ ਪ੍ਰੇਰਦਿਆਂ ਸਰਬੰਸਦਾਨੀ ਦੇ ਪਰਿਵਾਰ ਦੀਆਂ ਅਦੁੱਤੀ ਤੇ ਲਾਸਾਨੀ ਕੁਰਬਾਨੀਆਂ ਦੀ ਉਦਾਹਰਨ ਦੁਨੀਆ ਵਿੱਚ ਕਿਤੇ ਵੀ ਨਹੀਂ ਮਿਲਦੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।

ਇਸ ਮੌਕੇ ਗੁਰਮਤਿ ਵਿਚਾਰ ਸਭਾ ਦੇ ਸਾਬਕਾ ਪ੍ਰਧਾਨ ਸਰਪੰਚ ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਜਥੇਦਾਰ ਜਸਵਿੰਦਰ ਸਿੰਘ, ਮੁਲਾਜ਼ਮ ਜਥੇਬੰਦੀ ਦੀ ਪਹਿਲੀ ਮਹਿਲਾ ਪ੍ਰਧਾਨ ਰਮਨਦੀਪ ਕੌਰ ਗਿੱਲ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਪੰਮਾ, ਉਪ ਸਕੱਤਰ ਗੁਰਤੇਜ ਸਿੰਘ, ਸਹਾਇਕ ਸਕੱਤਰ ਹਰਪ੍ਰੀਤ ਸਿੰਘ ਭੁਪਾਲ, ਸਾਬਕਾ ਉਪ ਸਕੱਤਰ ਮੁਕੇਸ਼ ਦੀਵਾਨ, ਸਾਬਕਾ ਪ੍ਰਧਾਨ ਹਰਭਜਨ ਸਿੰਘ ਬਿੱਲਾ, ਅਮਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਮੌਜੇਵਾਲ, ਧਰਮਪਾਲ ਹੁਸ਼ਿਆਰਪੁਰੀ, ਸੰਤੋਖ ਸਿੰਘ, ਸ੍ਰੀਮਤੀ ਸੀਮਾ ਸੂਦ ਸਮੇਤ ਵੱਡੀ ਗਿਣਤੀ ਵਿੱਚ ਬੋਰਡ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਸੇਵਾਮੁਕਤ ਮੁਲਾਜ਼ਮਾਂ ਨੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਲੜਾਈ ਝਗੜੇ ਵਿੱਚ ਇੱਕ ਗੰਭੀਰ ਜ਼ਖ਼ਮੀ, ਤਿੰਨ ਮੁਲਜ਼ਮ ਗ੍ਰਿਫ਼ਤਾਰ, 1 ਫ਼ਰਾਰ

ਲੜਾਈ ਝਗੜੇ ਵਿੱਚ ਇੱਕ ਗੰਭੀਰ ਜ਼ਖ਼ਮੀ, ਤਿੰਨ ਮੁਲਜ਼ਮ ਗ੍ਰਿਫ਼ਤਾਰ, 1 ਫ਼ਰਾਰ ਮੁਲਜ਼ਮਾਂ ਕੋਲੋਂ ਤਲਵਾਰ ਤੇ ਹੋਰ ਤੇਜ਼ਧ…