nabaz-e-punjab.com

ਬੀਬੀ ਗਰਚਾ ਨੂੰ ਭਾਜਪਾ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਬਣਾਉਣ ’ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ

ਲੋਕ ਸਭਾ ਚੋਣਾਂ ਲਈ ਪਿੰਡ ਪੱਧਰ ’ਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ: ਬੀਬੀ ਗਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਮੁਹਾਲੀ ਦੇ ਵਸਨੀਕ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਓਐਸਡੀ ਰਹੇ ਮਹਿਲਾ ਆਗੂ ਲਖਵਿੰਦਰ ਕੌਰ ਗਰਚਾ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਇਕਾਈ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਭਾਜਪਾ ਹਾਈ ਕਮਾਂਡ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਬੀਬੀ ਗਰਚਾ ਪਿਛਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੇ ਸਮਰਥਕਾਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹ ਪਹਿਲੀ ਕਤਾਰ ਦੇ ਮਹਿਲਾ ਆਗੂਆਂ ਗਿਣੇ ਜਾਂਦੇ ਹਨ।
ਮੁਹਾਲੀ ਵਿੱਚ ਕੌਂਸਲਰ ਜਿੱਤ ਕੇ ਸਿਆਸਤ ਵਿੱਚ ਪੈਰ ਰੱਖਣ ਵਾਲੀ ਬੀਬੀ ਗਰਚਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਮੁੱਖ ਦਫ਼ਤਰ ਵਿੱਚ ਦਫ਼ਤਰ ਸਕੱਤਰ ਦਾ ਅਹੁਦਾ ਸੰਭਾਲਿਆ। ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਓਐਸਡੀ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ।
ਆਪਣੀ ਇਸ ਨਿਯੁਕਤੀ ਬਾਰੇ ਗੱਲਬਾਤ ਕਰਦਿਆਂ ਬੀਬੀ ਲਖਵਿੰਦਰ ਕੌਰ ਗਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਹਾਈ ਕਮਾਂਡ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਮਿਸ਼ਨ-2024 ਤਹਿਤ ਪੰਜਾਬ ਵਿੱਚ ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਲਈ ਪਿੰਡ ਪੱਧਰ ’ਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਸਬੰਧੀ ਜਲਦੀ ਹੀ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…