ਆਮ ਆਦਮੀ ਕਲੀਨਿਕ ਨਾਲ ਸ਼ਹਿਰ ਵਾਸੀਆਂ ਨੂੰ ਵੱਡੇ ਪੱਧਰ ’ਤੇ ਮਿਲਣਗੀਆਂ ਸਿਹਤ ਸਹੂਲਤਾਂ: ਕੁਲਵੰਤ ਸਿੰਘ

ਆਪ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਕਲੀਨਿਕ ਫੇਜ਼-5 ਦੇ ਦੌਰੇ ਉਪਰੰਤ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਪੰਜਾਬ ਵਾਸੀਆਂ ਨੂੰ ਵੱਡੇ ਪੱਧਰ ਉਤੇ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਖੁੱਲ੍ਹ ਰਹੇ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ 15 ਅਗਸਤ ਨੂੰ ਕੀਤਾ ਜਾ ਰਿਹਾ ਹੈ। ਇਸ ਕਲੀਨਿਕ ਵਿੱਚ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੁੱਢਲੇ ਦੌਰ ਵਿੱਚ ਜਿੰਨੀਆਂ ਦਵਾਈਆਂ ਦੀ ਜ਼ਰੂਰਤ ਹੈ, ਉਹ ਵੀ ਮੰਗਵਾ ਲਈਆਂ ਗਈਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਵਾਸੀ ਹੁਣ ਬਿਮਾਰੀ ਹੋਣ ਦੀ ਹਾਲਤ ਵਿੱਚ ਆਪਣੇ ਘਰਾਂ ਨੇੜਲੇ ਆਮ ਆਦਮੀ ਕਲੀਨਿਕ ਵਿੱਚ ਆਪਣਾ ਇਲਾਜ ਕਰਵਾ ਸਕਣਗੇ।
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਕਲੀਨਿਕ ਫੇਜ਼-5 ਦੀ ਸ਼ੁਰੂਆਤ ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਸੀ। ਇਸ ਮੌਕੇ ਕੌਂਸਲਰ ਗੁਰਮੀਤ ਕੌਰ, ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਸਟੇਟ ਐਵਾਰਡੀ ਫੂਲਰਾਜ ਸਿੰਘ, ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਤਰਲੋਚਨ ਸਿੰਘ, ਡਾ. ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਮੌਜੂਦ ਸਨ।

Load More Related Articles

Check Also

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ ਨਬਜ਼-ਏ-ਪੰ…