ਮੁਹਾਲੀ ਦੇ ਫੇਜ਼-5 ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਮਿਆਰੀ ਸਿਹਤ ਸੁਵਿਧਾਵਾਂ ਦੇਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਣਗੇ ਆਮ ਆਦਮੀ ਕਲੀਨਿਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਪਣੇ ਚੋਣ ਵਾਅਦੇ ਮੁਤਾਬਕ ਆਜ਼ਾਦੀ ਦਿਵਸ ਮੌਕੇ ਇੱਥੋਂ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਦੀ ਇਮਾਰਤ ਵਿੱਚ ‘ਆਮ ਆਦਮੀ ਕਲੀਨਿਕ’ ਲੋਕ ਖੋਲ੍ਹਿਆ ਗਿਆ। ਜਿਸ ਦਾ ਉਦਘਾਟਨ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਆਪ ਦੇ ਸੀਨੀਅਰ ਆਗੂ ਬੱਬੀ ਬਾਦਲ, ਵਿਨੀਤ ਵਰਮਾ, ਡਾ. ਸੰਨ੍ਹੀ ਆਹਲੂਵਾਲੀਆ, ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੀ ਹਾਜ਼ਰ ਸਨ।
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਦੇ ਇਸ ਲੋਕ ਹਿਤੈਸ਼ੀ ਉਪਰਾਲੇ ਨਾਲ ਲੋਕਾਂ ਨੂੰ ਘਰਾਂ ਨੇੜੇ ਇਲਾਜ ਸਬੰਧੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ। ਇਨ੍ਹਾਂ ਕਲੀਨਿਕਾਂ ਵਿੱਚ ਓਪੀਡੀ ਸੇਵਾਵਾਂ, ਟੀਕਾਕਰਨ, ਜਣੇਪਾ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੇ 75ਵੇਂ ਵਰੇ੍ਹਗੰਢ ਮੌਕੇ ਪੰਜਾਬ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ, ਜੋ ਕਿ ਆਪ ਸਰਕਾਰ ਦੀ ਬਹੁਤ ਵੱਡੀ ਕਾਮਯਾਬੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮੈਡੀਕਲ ਅਫ਼ਸਰ, ਕਲੀਨਿਕ ਸਹਾਇਕ, ਫਾਰਮਾਸਿਸਟ, ਹੈਲਪਰ ਤਾਇਨਾਤ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕ ਰਾਹੀਂ ਇਲਾਜ ਸਬੰਧੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ 41 ਕਿਸਮ ਦੇ ਮੈਡੀਕਲ ਟੈੱਸਟ ਮੁਫ਼ਤ ਕੀਤੇ ਜਾਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿੱਤ ਤਲਵਾੜ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਆਪ ਆਗੂ ਸਰਬਜੀਤ ਸਿੰਘ ਪੰਧੇਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…