Share on Facebook Share on Twitter Share on Google+ Share on Pinterest Share on Linkedin ਆਮ ਆਦਮੀ ਦੀ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲੈ ਕੇ ਜਾਵੇਗੀ: ਬੱਬੀ ਬਾਦਲ ਬੱਬੀ ਬਾਦਲ ਨੇ ਕੁਲਵੰਤ ਸਿੰਘ ਦੇ ਹੱਕ ਵਿੱਚ ਵੱਖ-ਵੱਖ ਥਾਵਾਂ ਤੇ ਕੀਤਾਂ ਚੋਣ ਪ੍ਰਚਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ: ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਪੰਜਾਬ ਦੇ ਲੋਕਾਂ ਦੀ ਸਰਕਾਰ ਬਣਾਵੇਗੀ ਅਤੇ ਇਸ ਵਾਰ ਦੇ ਚੋਣ ਨਤੀਜੇ ਇਤਿਹਾਸ ਸਿਰਜਣਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਹਲਕਾ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਦਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਪਿੰਡ ਜੁਝਾਰ ਨਗਰ ਵਿਖੇ ਵੱਡੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਆਖੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਹੈ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਫਰੀ ਅਤੇ ਸੁਚਾਰੂ ਢੰਗ ਨਾਲ ਨਾਲ ਦਿੱਤੀਆਂ ਜਾਣ ਹਰ ਪਿੰਡ ਅਤੇ ਸ਼ਹਿਰ ਦਾ ਬਾਹੁਪੱਖੀ ਵਿਕਾਸ ਹੋਵੇ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਤਰੇਈ ਮਾਂ ਵਾਲੇ ਸਲੂਕ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇਤਿਹਾਸਕ ਬਦਲਾਅ ਲਿਆਉਣ ਲਈ ਉਤਸ਼ਾਹਿਤ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲੈ ਕੇ ਜਾਵੇਗੀ ਉਨ੍ਹਾਂ ਮੁਹਾਲੀ ਹਲਕੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਦਲਾਅ ਦੀ ਇਸ ਲੜਾਈ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹੋਏ ਆਪ ਨੂੰ ਭਾਰੀ ਬਹੁਮਤ ਨਾਲ ਜਿੱਤਾਉਣ। ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ, ਸਾਧੂ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਕੌਰ, ਗੁਰਵਿੰਦਰ ਕੌਰ, ਮੁਖ਼ਤਿਆਰ ਸਿੰਘ, ਬਲਵਿੰਦਰ ਸਿੰਘ, ਨੀਟਾ, ਰਾਜੇਸ਼, ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਮੁੱਖ ਸਿੰਘ, ਬਲਬੀਰ ਸਿੰਘ ਝਾਮਪੁਰ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਮਲਕੀਤ ਸਿੰਘ ਅਤੇ ਪਰਮਜੀਤ ਕੌਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ