ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਮਾਰਕੀਟਾਂ ਵਿੱਚ ਚੋਣ ਪ੍ਰਚਾਰ ਤੇਜ਼

ਫੇਜ਼-3ਬੀ2 ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਕੁਲਵੰਤ ਸਿੰਘ ਦਾ ਥਾਂ-ਥਾਂ ਸਨਮਾਨ, ਭਰਵਾਂ ਹੁੰਗਾਰਾ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਫੇਜ਼-3ਬੀ2 ਵਿਚਲੀਆਂ ਮਾਰਕੀਟਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਂਦਿਆਂ ਵੋਟਾਂ ਲਈ ਅਪੀਲ ਕੀਤੀ। ਮਾਰਕੀਟ ਵਿੱਚ ਕਟਾਣੀ ਢਾਬਾ, ਦਾਣਾ-ਪਾਣੀ ਢਾਬਾ ਉੱਤੇ ਇਸ ਉਪਰੰਤ ਸੀਤਲ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਚੋਣ ਜਿਤਾਉਣ ਦਾ ਭਰੋਸਾ ਦਿੱਤਾ ਗਿਆ।
ਕੁਲਵੰਤ ਸਿੰਘ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕਿਹਾ ਕਿ ਪੰਜਾਬ ਵਿੱਚ ਸਮੇਂ-ਸਮੇਂ ਉੱਤੇ ਰਾਜ ਕਰ ਚੁੱਕੀਆਂ ਵੱਖ-ਵੱਖ ਰਵਾਇਤੀ ਰਾਜਨੀਤਕ ਪਾਰਟੀਆਂ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਇਸ ਵਾਰ ਲੋਕੀਂ ਰਾਜਨੀਤਿਕ ਬਦਲਾਅ ਲਿਆਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਇਨ੍ਹਾਂ ਪੁਰਾਣੀਆਂ ਰਾਜਨੀਤਕ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਫੈਲਾਈ ਸਿਆਸੀ ਗੰਦਗੀ ਨੂੰ ਸਾਫ਼ ਕਰਨ ਲਈ ਇਸ ਵਾਰ ‘ਝਾੜੂ’ ਚੱਲਣਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਲਈ ਆਉਣ ਵਾਲੀ 14 ਫਰਵਰੀ ਨੂੰ ਇੱਕ-ਇੱਕ ਕੀਮਤੀ ਵੋਟ ਚੋਣ ਨਿਸ਼ਾਨ ‘ਝਾੜ’ ਹੀ ਪੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨਬਿੰਨ ਪਾਲਣਾ ਕੀਤੀ ਜਾ ਰਹੀ ਹੈ ਜਦੋਂਕਿ ਹੁਕਮਰਾਨ ਪਾਰਟੀ ਦੇ ਉਮੀਦਵਾਰ ਅਤੇ ਆਗੂ ਸ਼ਰ੍ਹੇਆਮ ਨਿਯਮਾਂ ਦੀਆਂ ਧੱਜੀਆਂ ਉੱਡਾ ਰਹੇ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਦੀ ਜਨਰਲ ਸਕੱਤਰ ਪ੍ਰਭਜੋਤ ਕੌਰ, ਡਾ. ਸੰਨ੍ਹੀ ਆਹਲੂਵਾਲੀਆ, ਐਡਵੋਕੇਟ ਅਮਰਦੀਪ ਕੌਰ, ਵਿਨੀਤ ਵਰਮਾ, ਫੂਲਰਾਜ ਸਿੰਘ, ਬਲਰਾਜ ਸਿੰਘ ਗਿੱਲ, ਅਕਵਿੰਦਰ ਗੋਸਲ, ਸਰਬਜੀਤ ਸਿੰਘ ਸੋਹਲ, ਅਮਰੀਕ ਸਿੰਘ ਨਾਮਧਾਰੀ ਆਦਿ ਹਾਜ਼ਰ ਸਨ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…