ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਦਲੇ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਆਮ ਆਦਮੀ ਪਾਰਟੀ ਜ਼ਿਲ੍ਹਾ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੂੰ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਇਵਜ਼ ਵਿੱਚ 6000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਰਾਸ਼ਟਰੀ ਗ੍ਰੀਨ ਟ੍ਰਿਬਿਊਨਲ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਉਪਰ ਸਖਤੀ ਨਾ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਇਸਦੇ ਬਾਵਜੂਦ ਪ੍ਰਸਾਸਨ ਵੱਲੋਂ ਪਰਾਲੀ ਸਾੜਨ ਦੇ ਨਾਮ ਹੇਠ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਫਸਰ ਰਾਸ਼ਟਰੀ ਗ੍ਰੀਨ ਟ੍ਰਿਬਿਊਨਲ ਵੱਲੋਂ ਦਿਤੇ ਗਏ ਹੁਕਮਾਂ ਦੇ ਆਧਾਰ ਉਪਰ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਾਸ਼ਟਰੀ ਗ੍ਰੀਨ ਟ੍ਰਿਬਿਊਨਲ ਵਲੋੱ ਤਾਂ ਰਾਜ ਸਰਕਾਰਾਂ ਨੂੰ ਇਹ ਨਿਰਦੇਸ ਦਿਤੇ ਗਏ ਹਨ ਕਿ ਮਸ਼ੀਨਾਂ, ਤਕਨੀਕੀ, ਸੰਦ ਮੁਹੱਈਆ ਕਰਵਾਏ ਜਾਣ, ਜਾਂ ਫਿਰ ਪਰਾਲੀ ਦੇ ਨਿਪਟਾਰੇ ਜੋਗੇ ਪੈਸੇ ਕਿਸਾਨਾਂ ਨੂੰ ਦਿੱਤੇ ਜਾਣ।
ਉਨ੍ਹਾਂ ਮੰਗ ਕੀਤੀ ਕਿ 2 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਹੈਪੀ ਸੀਡਰ ਵਰਗੇ ਸੰਦ ਮੁਫ਼ਤ ਮੁਹੱਈਆ ਕਰਵਾਏ ਜਾਣ, 2 ਏਕੜ ਤੋੱ ਵੱਧ ਤੇ 5 ਏਕੜ ਤੋੱ ਘੱੱਟ ਵਾਲੇ ਕਿਸਾਨਾਂ ਨੂੰ 5 ਹਜਾਰ ਅਤੇ 5 ਏਕੜ ਤੋਂ ਵੱਧ ਵਾਲਿਆਂ ਲਈ 15 ਹਜਾਰ ਤਕ ਦਾ ਮੁਆਵਜਾ ਦਿਤਾ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਨ ਨੁੰ ਬਚਾਉਣ ਲਈ ਪੂਰੀ ਤਰਾਂ ਪ੍ਰਤੀਵਧ ਹੈ ਪਰ ਨਾਲ ਹੀ ਰਾਜ ਦੀ ਅਫ਼ਸਰ ਸਾਹੀ ਦੁਆਰਾ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ, ਜੁਰਮਾਨੇ ਕਰਨ, ਪਰਚੇ ਦਰਜ ਕਰਨ ਦਾ ਵਿਰੋਧ ਕਰਦੀ ਹੈ। ਉਹਨਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਇਵਜ਼ ਵਿੱਚ ਮੁਆਵਜ਼ਾ ਦਿੱਤਾ ਜਾਵੇ ਅਤੇ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਨ ਅਤੇ ਜੁਰਮਾਨੇ ਕਰਨੇ ਬੰਦ ਕੀਤੇ ਜਾਣ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…