ਆਮ ਆਦਮੀ ਪਾਰਟੀ ਨੇ ਮੁਹਾਲੀ ਵਿੱਚ ਕੱਢੀ ਮੋਟਰ ਸਾਈਕਲ ਰੈਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਆਮ ਆਦਮੀ ਪਾਰਟੀ (ਆਪ) ਵੱਲੋਂ 26 ਜਨਵਰੀ ਨੂੰ ਕੀਤੀ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਅੱਜ ਮੁਹਾਲੀ ਵਿੱਚ ਮੋਟਰ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਆਪ ਦੇ ਜ਼ਿਲ੍ਹਾ ਆਗੂਆਂ ਅਤੇ ਵਲੰਟੀਅਰਾਂ ਨੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਤੁਰੰਤ ਵਾਪਸ ਲਏ ਜਾਣ।
ਆਪ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-6 ਸਥਿਤ ਦਾਰਾ ਸਟੂਡੀਓ ਚੌਕ ਤੋਂ ਸ਼ੁਰੂ ਹੋਈ ਮੋਟਰ ਸਾਈਕਲ ਫੇਜ਼-11 ਵਿੱਚ ਪਹੁੰਚ ਕੇ ਸਮਾਪਤ ਹੋਈ। ਇਸ ਮੌਕੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਸ੍ਰੀਮਤੀ ਰਾਜ ਲਾਲ ਗਿੱਲ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਜਗਦੇਵ ਸਿੰਘ ਮਲੋਆ, ਗੁਰਿੰਦਰ ਸਿੰਘ ਕੈਂਰੋਂ, ਵਿਨੀਤ ਵਰਮਾ, ਅਮਰਦੀਪ ਕੌਰ, ਮਨਦੀਪ ਸਿੰਘ, ਸੁੱਖਾ ਖਾਨਪੁਰ, ਪ੍ਰਿੰਸ ਧਾਲੀਵਾਲ ਅਤੇ ਹੋਰਨਾਂ ਵਾਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਆਪ ਵਲੰਟੀਅਰਾਂ ਨੇ ਆਪਣੇ ਹੱਥਾਂ ਵਿੱਚ ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ਅਤੇ ਕਿਸਾਨਾਂ ਦੇ ਹੱਕ ਵਿੱਚ ਲਿਖੇ ਨਾਅਰੇ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…