nabaz-e-punjab.com

ਵਿਜੀਲੈਂਸ ਦੇ ਨਾਂ ’ਤੇ ਆਮ ਆਦਮੀ ਪਾਰਟੀ ਕਰ ਰਹੀ ਹੈ ਦੋਹਰੀ ਸਿਆਸਤ: ਬੀਬੀ ਰਾਮੂਵਾਲੀਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਜੀਲੈਂਸ ਦੇ ਨਾਮ ਤੇ ਦੋਹਰੀ ਸਿਆਸਤ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਦੀ ਲੀਕ ਹੋਈ ਆਡੀਓ, ਪੂਰੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਵਾਇਰਲ ਹੋਣ ਦੇ ਬਾਵਜੂਦ ਵੀ, ਮੰਤਰੀ ਖ਼ਿਲਾਫ਼ ਕਾਰਵਾਈ ਦੇ ਨਾਮ ਤੇ ਕੇਵਲ ਇਕ ਨੋਟਿਸ ਜਾਰੀ ਕੀਤਾ ਗਿਆ।
ਵਿਜੀਲੈਂਸ ਵਿਭਾਗ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਭ੍ਰਿਸ਼ਟਚਾਰ ਖਿਲਾਫ਼ ਭਾਜਪਾ ਦੀ ‘ਜੀਰੋ ਟੋਲਰੈਂਸ ਪੋਲਿਸੀ’ ਹੈ, ਭ੍ਰਿਸ਼ਟਾਚਾਰੀ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਸਾਰਿਆਂ ਖਿਲਾਫ ਬਰਾਬਰ ਕਾਰਵਾਈ ਹੋਣੀ ਚਾਹੀਦੀ ਹੈ। ਹਰੇਕ ਭ੍ਰਿਸ਼ਟਾਚਾਰੀ ਉੱਪਰ ਜਲਦ ਤੋਂ ਜਲਦ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਕੀਤੀ ਜਾ ਰਹੀ ਵਿਜੀਲੈਂਸ ਵਿਭਾਗ ਦੀ ਕਾਰਵਾਈ ਨੂੰ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵਿਭਾਗ ਦਾ ਐਕਸ਼ਨ ਦੱਸਦੀ ਹੈ ਪ੍ਰੰਤੂ ਜਦੋਂ ਦਿੱਲੀ ਵਿੱਚ ਵਿਜੀਲੈਂਸ ਵਿਭਾਗ ਨੇ ਮੁਨੀਸ਼ ਸਿਸੋਦੀਆ ਦੇ ਘਪਲਿਆਂ ਖ਼ਿਲਾਫ਼ ਕਾਰਵਾਈ ਕੀਤੀ ਤਾਂ ਆਮ ਆਦਮੀ ਪਾਰਟੀ, ਉਸ ਕਾਰਵਾਈ ਨੂੰ ਸਿਆਸੀ ਪਰਚਾ ਦੱਸ ਕੇ ਦੋਹਰੀ ਸਿਆਸਤ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਜੀਲੈਂਸ ਵਿਭਾਗ ਦੇ ਕੰਮ ਵਿਚ ਦਖਲ ਦੇਣਾ ਬੰਦ ਕਰੇ ਅਤੇ ਕਿਸੇ ਵੀ ਭ੍ਰਿਸ਼ਟਚਾਰੀ ਨੂੰ ਬਚਾਉਣ ਦੀ ਕੋਸ਼ਿਸ਼ ਨਾ ਕਰੇ, ਤਾਂ ਜੋ ਹਰੇਕ ਭ੍ਰਿਸ਼ਟਾਚਾਰੀ ਨੂੰ ਸਜਾ ਮਿਲ ਸਕੇ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…