ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਿਹਾ ਆਮ ਆਦਮੀ ਪਾਰਟੀ ਦਾ ਵਿਧਾਇਕ ਸੰਧੂ: ਗਰਚਾ

ਆਮ ਆਦਮੀ ਪਾਰਟੀ ਦੇ ਨਿਰਾਸ਼ ਵਰਕਰਾਂ ਨੂੰ ਵੀ ਨਾਲ ਲੈ ਕੇ ਚੱਲਣ ਲਈ ਸੰਪਰਕ ਮੁਹਿੰਮ ਸ਼ੁਰੂ ਕਰਨ ਦੀ ਤਿਆਰੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਨਵੰਬਰ:
ਵਿਧਾਨ ਸਭਾ ਹਲਕਾ ਖਰੜ ਤੋਂ ਲੋਕਾਂ ਵੱਲੋਂ ਵੱਡੀਆਂ ਉਮੀਦਾਂ ਨਾਲ ਚੁਣਿਆ ਗਿਆ ਆਮ ਆਦਮੀ ਪਾਰਟੀ ਦਾ ਵਿਧਾਇਕ ਕੰਵਰ ਸੰਧੂ ਅਜੋਕੇ ਸਮੇਂ ਆਪਣੀ ਵਿਧਾਇਕ ਵਾਲੀ ਜ਼ਿੰਮੇਵਾਰੀ ਨਹੀਂ ਨਿਭਾ ਰਹੇ ਹਨ। ਜਿਸ ਕਾਰਨ ਹਲਕੇ ਦੇ ਲੋਕਾਂ ਅਤੇ ਆਪ ਵਾਲੰਟੀਅਰਾਂ ਵਿੱਚ ਨਿਰਾਸ਼ਾ ਦਾ ਆਲਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਕੁਰਾਲੀ ਦੀਆਂ ਸਮੱਸਿਆਵਾਂ ਸਬੰਧੀ ਚਰਚਾ ਕਰਨ ਮੌਕੇ ਆਪਣੇ ਸਾਥੀਆਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਸ੍ਰੀਮਤੀ ਗਰਚਾ ਨੇ ਕਿਹਾ ਕਿ ਕੁਰਾਲੀ ਦੀਆਂ ਸਮੱਸਿਆਵਾਂ ਕੁਝ ਅਜਿਹੀਆਂ ਹਨ ਕਿ ਇੱਥੇ ਸਫ਼ਾਈ ਪ੍ਰਬੰਧਾਂ ਦਾ ਬੁਰਾ ਹਾਲ ਹੈ, ਲੋਕਾਂ ਵਿਚ ਡੇਂਗੂ ਵਰਗੀ ਭਿਆਨਕ ਬਿਮਾਰੀ ਪ੍ਰਤੀ ਡਰ ਦਾ ਮਾਹੌਲ ਹੈ, ਸੜਕ ਉਤੇ ਆਏ ਦਿਨ ਕੋਈ ਨਾ ਕੋਈ ਟ੍ਰੈਫ਼ਿਕ ਦੇ ਜਾਮ ਲੱਗਦੇ ਰਹਿੰਦੇ ਹਨ। ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦੀ ਚੱਲ ਰਹੀ ਹੈ ਜੋ ਕਿ ਕਈ ਸਾਲ ਬੀਤਣ ’ਤੇ ਵੀ ਅਧੂਰਾ ਹੈ। ਦੁੱਖ ਦੀ ਗੱਲ ਹੈ ਕਿ ਇੱਥੋਂ ਆਮ ਆਦਮੀ ਪਾਰਟੀ ਦਾ ਲੋਕਾਂ ਦਾ ਚੁਣਿਆ ਹੋਇਆ ਹਲਕਾ ਵਿਧਾਇਕ ਇਨ੍ਹਾਂ ਸਮੱਸਿਆਵਾਂ ਬਾਰੇ ਕੋਈ ਧਿਆਨ ਨਹੀਂ ਦੇ ਰਿਹਾ। ਵਿਧਾਇਕ ਦੀ ਇਸ ਅਣਦੇਖੀ ਕਾਰਨ ਖ਼ੁਦ ਆਮ ਆਦਮੀ ਪਾਰਟੀ ਦੇ ਵਰਕਰ ਵੀ ਨਿਰਾਸ਼ ਚੱਲ ਰਹੇ ਹਨ।
ਸ੍ਰੀਮਤੀ ਗਰਚਾ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਵੀ ਇਨ੍ਹਾਂ ਨਿਰਾਸ਼ ਚੱਲ ਰਹੇ ਵਰਕਰਾਂ ਨੂੰ ਨਾਲ ਜੋੜ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਉਠਾਉਣਗੇ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਧਿਕਾਰੀਆਂ ਨਾਲ ਮਿਲ ਕੇ ਹੱਲ ਕਰਵਾਉਣਾ ਉਨ੍ਹਾਂ ਦੀ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਤੋਂ ਕਦੇ ਭੱਜਣਗੇ ਨਹੀਂ ਅਤੇ ਨਾ ਹੀ ਆਪਣੇ ਸਾਥੀਆਂ ਤੋਂ ਦੂਰ ਹੋ ਕੇ ਉਨ੍ਹਾਂ ਨੂੰ ਨਿਰਾਸ਼ ਕਰਨਗੇ। ਇਸ ਮੌਕੇ ਰਾਜੇਸ਼ ਰਾਠੌਰ, ਵਿਪਨ ਕੁਮਾਰ ਸਾਬਕਾ ਕੌਂਸਲਰ, ਪ੍ਰਮੋਦ ਜੋਸ਼ੀ, ਲੱਕੀ ਕਲਸੀ, ਅਮਿਤ ਗੌਤਮ, ਦਿਨੇਸ਼ ਸਿੰਗਲਾ ਅਤੇ ਹਿਮਾਂਸ਼ੂ ਧੀਮਾਨ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…