ਆਮ ਆਦਮੀ ਪਾਰਟੀ ਨੇ ਖਰੜ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਦਫ਼ਤਰ ਖੋਲ੍ਹਿਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਫਰਵਰੀ:
ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਖਰੜ ਕੰਪਲੈਕਸ ਵਿਖੇ ਆਮ ਆਦਮੀ ਪਾਰਟੀ ਵੱਲੋਂ ਦਫ਼ਤਰ ਖੋਲ੍ਹਿਆ ਗਿਆ ਹੈ, ਜਿਸ ਵਿੱਚ ਆਮ ਲੋਕ ਪੁਲੀਸ, ਪ੍ਰਸ਼ਾਸਨ ਅਤੇ ਵੱਖ ਵੱਖ ਵਿਭਾਗਾਂ ਸਬੰਧੀ ਆਪਣੀਆਂ ਸਿਕਾਇਤਾਂ ਦਰਜ ਕਰਵਾ ਸਕਦੇ ਹਨ, ਜਿਹਨਾਂ ਦੇ ਹੱਲ ਲਈ ਤੁਰੰਤ ਯੋਗ ਉਪਰਾਲੇ ਕੀਤੇ ਜਾਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਅਤੇ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਹ ਦਫਤਰ ਹਰ ਦਿਨ ਸਵੇਰੇ 9 ਤੋਂ ਸ਼ਾਮ ਵਜੇ ਤੱਕ ਖੁਲ੍ਹਿਆ ਕਰੇਗਾ। ਇਸ ਦਫ਼ਤਰ ਦਾ ਇੰਚਾਰਜ ਪਾਰਟੀ ਵਰਕਰ ਕੁਲਦੀਪ ਸਿੰਘ ਸਿੱਧੂ ਨੂੰ ਬਣਾਇਆ ਗਿਆ ਹੈ। ਇਸ ਦਫ਼ਤਰ ਵਿੱਚ ਲੋਕਾਂ ਵੱਲੋਂ ਕੀਤੀਆਂ ਸ਼ਿਕਾਇਤਾਂ ਨੂੰ ਨੋਟ ਕੀਤਾ ਜਾਂਦਾ ਹੈ, ਇਹਨਾਂ ਸ਼ਿਕਾਇਤਾਂ ਦਾ ਪੂਰਾ ਰਿਕਾਰਡ ਰੱਖਿਆ ਜਾਂਦਾ ਹੈ ਇਸ ਤੋੱ ਇਲਾਵਾ ਉਹਨਾਂ ਸ਼ਿਕਾਇਤਾਂ ਉੱਪਰ ਕੀਤੀ ਗਈ ਕਾਰਵਾਈ ਬਾਰੇ ਵੀ ਰਿਕਾਰਡ ਰੱਖਿਆ ਜਾਂਦਾ ਹੈ।
ਉਹਨਾਂ ਕਿਹਾ ਕਿ ਹਰ ਸ਼ਨੀਵਾਰ ਉਹ ਦੋਵੇੱ ਹੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਇਸ ਦਫ਼ਤਰ ਵਿੱਚ ਮੌਜੂਦ ਰਹਿਣਗੇ ਇਸ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਨਾਲ ਹੀ ਪੁਰਾਣੀਆਂ ਸ਼ਿਕਾਇਤਾਂ ਦੀ ਪ੍ਰਗਤੀ ਰਿਪੋਰਟ ਵੀ ਦਿੱਤੀ ਜਾਵੇਗੀ। ਅੱਜ ਵੀ ਇਸ ਦਫ਼ਤਰ ਵਿੱਚ ਪੁਲੀਸ, ਪ੍ਰਸ਼ਾਸਨ ਵਿਰੁੱਧ ਸ਼ਿਕਾਇਤਾਂ ਹੋਈਆਂ ਹਨ। ਇਸੇ ਤਰ੍ਹਾਂ ਝੁੰਗੀਆਂ ਰੋਡ ਉਪਰ ਸਟਰੀਟ ਲਾਈਟਾਂ ਨਾ ਚਲਣ ਦੀ ਸ਼ਿਕਾਇਤ ਵੀ ਮਿਲੀ ਹੈ। ਉਹਨਾਂ ਕਿਹਾ ਕਿ ਇਹਨਾਂ ਸਾਰੀਆਂ ਸ਼ਿਕਾਇਤਾਂ ਨੂੰ ਸਬੰਧਿਤ ਅਧਿਕਾਰੀਆਂ ਤੱਕ ਪਹੁੰਚ ਕਰਕੇ ਜਲਦੀ ਹੀ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਪਾਰਟੀ ਦੇ ਬਲਾਕ ਮਾਜਰੀ ਦੇ ਪ੍ਰਧਾਨ ਬਲਵਿੰਦਰ ਸਿੰਘ ਬੈਨੀਪਾਲ, ਸੀਨੀਅਰ ਆਗੂ ਨਵਦੀਪ ਸਿੰਘ ਬੱਬੂ ਤੇ ਹੋਰ ਵਾਲੰਟੀਅਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…