ਆਮ ਆਦਮੀ ਪਾਰਟੀ ਨੇ ਖੇਤੀ ਬਿੱਲਾਂ ਖ਼ਿਲਾਫ਼ ਪੋਸਟਰ ਅਭਿਆਨ ਚਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਆਮ ਆਦਮੀ ਪਾਰਟੀ (ਆਪ) ਦੇ ਆਗੂ ਵਿਨੀਤ ਵਰਮਾ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਪੋਸਟਰ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਪਾਰਟੀ ਦੀ ਸੂਬਾ ਇਕਾਈ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਮੁਹਾਲੀ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਖੇਤੀ ਬਿੱਲਾਂ ਦੇ ਖ਼ਿਲਾਫ਼ ਮੁਹਿੰਮ ਆਰੰਭ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਖੇਤੀ ਬਿਲਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਲੰਮੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦਾ ਕੇਂਦਰੀ ਅਰਥ ਵਿਵਸਥਾ ਦੇ ਨਾਲ-ਨਾਲ ਪੰਜਾਬ ਦੀ ਅਰਥ ਵਿਵਸਥਾ ਤੇ ਵੀ ਘਾਤਕ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਕੈਪਟਨ ਸਰਕਾਰ ਨੇ ਵਿਧਾਨ ਸਭਾ ਸੱਦ ਕੇ ਨਾਟਕੀ ਰੂਪ ਨਾਲ ਇਨ੍ਹਾਂ ਫਸਲਾਂ ਦੇ ਐਮਐਸਪੀ ਨੂੰ ਛੱਡ ਕੇ ਕੁੱਝ ਬਦਲਾਅ ਕੀਤੇ ਹਨ, ਹਾਲਾਂਕਿ ਇਨ੍ਹਾਂ ਹੁਕਮਾਂ ਨੂੰ ਪਹਿਲਾਂ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਬਾਦਲ ਸਮਰਥਨ ਕਰ ਚੁੱਕਿਆ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਹਿਤਾਂ ਲਈ ਖੜੀ ਹੈ ਅਤੇ ਪਾਰਟੀ ਦੀ ਸੂਬਾ ਇਕਾਈ ਨੇ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਦੇ ਖ਼ਿਲਾਫ਼ ਅਤੇ ਕਿਸਾਨਾਂ ਦੇ ਪੱਖ ਵਿੱਚ ਇੱਕ ਪੋਸਟਰ ਅਭਿਆਨ ਚਲਾਇਆ ਹੈ। ਜਿਸ ਦੇ ਤਹਿਤ ਉਨ੍ਹਾਂ ਨੇ ਕੇਰਲ ਸਰਕਾਰ ਵੱਲੋਂ ਕੁੱਝ ਫਲ ਅਤੇ ਸਬਜੀਆਂ ਤੇ ਲਗਾਏ ਗਏ ਐਮਐਸਪੀ ਦੇ ਹਵਾਲੇ ਨਾਲ ਰਾਜ ਸਰਕਾਰ ਨੂੰ ਫਟਕਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ 26 ਅਤੇ 27 ਨਵੰਬਰ ਨੂੰ ‘ਦਿੱਲੀ ਚਲੋ ਅਭਿਆਨ’ ਨੂੰ ਵੀ ਪ੍ਰਚਾਰਿਆ ਜਾ ਰਿਹਾ ਹੈ ਅਤੇ ਉਹ ਆਪਣੇ ਸਾਥੀਆਂ ਦੇ ਨਾਲ ਦਿੱਲੀ ਮੋਰਚੇ ਵਿੱਚ ਵੱਡੇ ਕਾਫ਼ਲੇ ਨਾਲ ਸ਼ਾਮਲ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…