Nabaz-e-punjab.com

ਆਮ ਨਾਗਰਿਕਾਂ ਦੇ ਬੁਨਿਆਦੀ ਹੱਕ ਦੀ ਗੱਲ ਕਰਦੀ ਹੈ ਆਮ ਆਦਮੀ ਪਾਰਟੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਆਮ ਆਦਮੀ ਪਾਰਟੀ ਹਰੇਕ ਆਮ ਨਾਗਰਿਕਾਂ ਦੇ ਹੱਕ ਦੀ ਗੱਲ ਕਰਦੀ ਹੈ, ਜਿਸ ਦੇ ਕੰਮ ਕਰਨ ਦੇ ਸਟਾਈਲ ਦੀ ਉਦਾਹਰਨ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਚੱਲ ਰਹੀ ‘ਆਪ’ ਸਰਕਾਰ ਤੋਂ ਮਿਲਦੀ ਹੈ। ਇਹ ਵਿਚਾਰ ਮੁਹਾਲੀ ਤੋਂ ‘ਆਪ’ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਅੱਜ ਇੱਥੇ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਕੁਲਵੰਤ ਸਿੰਘ ਨੇ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਦੇ ਹੀ ਰੋਲ ਮਾਡਲ ਦਾ ਨਤੀਜਾ ਹੈ ਕਿ ਅੱਜ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਦੇ ਵੱਡੇ ਲੀਡਰ ਆਮ ਜਨਤਾ ਵਿੱਚ ਜਾਣ ਲੱਗੇ ਹਨ। ਇਸ ਤੋਂ ਪਹਿਲਾਂ ਇਨ੍ਹਾਂ ਪਾਰਟੀਆ ਦੇ ਵੱਡੇ ਲੀਡਰ ਬੰਦੇ ਨੂੰ ਬੰਦਾ ਨਹੀਂ ਸਮਝਦੇ ਸਨ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚੰਨੀ ਨੂੰ ਲੋਕਾਂ ਦੇ ਦਰਵਾਜ਼ੇ ਖੜਕਾਉਣ ਲਈ ਮਜ਼ਬੂਰ ਕੀਤਾ। ਪ੍ਰੰਤੂ ਫਿਰ ਵੀ ਚੰਨੀ ਸਰਕਾਰ ਕਾਂਗਰਸ ਪਾਰਟੀ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਅੰਦਰੂਨੀ ਜੰਗ ਦੇ ਚਲਦਿਆਂ ‘ਆਪ’ ਦੇ ਦਿੱਲੀ ਮਾਡਲ ਦੀ ਰੀਸ ਨਹੀਂ ਕਰ ਸਕੀ। ਫੋਕੇ ਐਲਾਨਾਂ ਤੋਂ ਇਲਾਵਾ ਲੋਕਾਂ ਲਈ ਹਕੀਕਤ ਵਿੱਚ ਕੁਝ ਵੀ ਨਹੀਂ ਕਰ ਸਕੀ।
ਸਾਬਕਾ ਮੇਅਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਵਿਅਕਤੀ ਦੀ ਬਾਂਹ ਤਾਂ ਸਿਰਫ਼ ਆਮ ਆਦਮੀ ਪਾਰਟੀ ਹੀ ਫੜ ਸਕਦੀ ਹੈ ਕਿਉਂਕਿ ਇਸ ਪਾਰਟੀ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਜਦਕਿ ਇਸ ਦੇ ਉਲਟ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਭ੍ਰਿਸ਼ਟਾਚਾਰੀ ਆਗੂਆਂ ਦੇ ਆਪਣੇ ਹੀ ਢਿੱਡ ਨਹੀਂ ਭਰਦੇ। ਇਸ ਲਈ ਇਨ੍ਹਾਂ ਚੋਣਾਂ ਵਿੱਚ ਬਦਲਾਅ ਲਿਆਉਣਾ ਜ਼ਰੂਰੀ ਹੈ ਤਾਂ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦਾ ਦਿੱਲੀ ਮਾਡਲ ਲਾਗੂ ਕੀਤਾ ਜਾ ਸਕੇ। ਕੁਲਵੰਤ ਸਿੰਘ ਨੇ ਹਲਕਾ ਮੁਹਾਲੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਂਦੀ 20 ਫਰਵਰੀ ਨੂੰ ਆਪਣੀ ਇੱਕ-ਇੱਕ ਕੀਮਤੀ ਵੋਟ ਚੋਣ ਨਿਸ਼ਾਨ ‘ਝਾੜ’ ਨੂੰ ਪਾ ਕੇ ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਂਦਾ ਜਾਵੇ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…