Share on Facebook Share on Twitter Share on Google+ Share on Pinterest Share on Linkedin ਆਮ ਆਦਮੀ ਪਾਰਟੀ ਅੱਜ ਕਰੇਗੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਐਲਾਨ: ਦਰਸ਼ਨ ਧਾਲੀਵਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਵਾਅਦਿਆਂ ਤੋਂ ਭੱਜੇ: ਧਾਲੀਵਾਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ: ਆਮ ਆਦਮੀ ਪਾਰਟੀ (ਆਪ) ਵੱਲੋਂ ਭਲਕੇ 2 ਸਤੰਬਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੀ ਨਵੀਂ ਚੁਣੀ ਗਈ ਟੀਮ ਦਾ ਐਲਾਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਆਪ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਆਪ ਦੇ ਮਾਲਵਾ ਜ਼ੋਨ-3 ਦੇ ਪ੍ਰਧਾਨ ਸ੍ਰੀ ਦਲਬੀਰ ਸਿੰਘ ਢਿੱਲੋਂ ਸਵੇਰੇ 11 ਵਜੇ ਇੱਥੋਂ ਦੇ ਫੇਜ਼-5 ਵਿੱਚ ਸਥਿਤ ਹਵੇਲੀ ਹੋਟਲ ਵਿੱਚ ਨਵ ਨਿਯੁਕਤ ਅਹੁਦੇਦਾਰਾਂ ਅਤੇ ਸਮੁੱਚੀ ਕਾਰਜਕਾਰਨੀ ਨੂੰ ਨਿਯੁਕਤੀ ਪੱਤਰ ਵੰਡਣਗੇ ਅਤੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨਗੇ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕੈਪਟਨ ਸਰਕਾਰ ’ਤੇ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਰ ਘਰ ਇੱਕ ਸਰਕਾਰੀ ਨੌਕਰੀ ਦੇਣ ਵਿੱਚ ਬੂਰੀ ਤਰ੍ਹਾਂ ਫੇਲ ਸਾਬਤ ਹੋ ਰਹੇ ਹਨ। ਜਿਸ ਕਾਰਨ ਹੁਣ ਹੁਕਮਰਾਨਾਂ ਨੇ ਪ੍ਰਾਈਵੇਟ ਕਾਲਜਾਂ ਵਿੱਚ ਕਾਲਜ ਪੱਧਰ ’ਤੇ ਹੁੰਦੇ ਪਲੇਸਮੈਂਟ ਕੈਂਪਾਂ ਨੂੰ ਹਾਈਜੈੱਕ ਕਰਕੇ ਇਸ ਨੂੰ ਸਰਕਾਰ ਦ ਪ੍ਰਾਪਤੀ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ ਉਪ ਮੁੱਖ ਮੰਤਰੀ ਨੇ ਪ੍ਰਾਈਵੇਟ ਸਿੱਖਿਆ ਸੰਸਥਾਨਾਂ ਨੂੰ ਆਪਣੇ ਹਿੱਤਾਂ ਲਈ ਵਰਤਿਆਂ ਜਾਂਦਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਸਰਕਾਰ ਤੋਂ ਸਰਕਾਰੀ ਨੌਕਰੀ ਮਿਲਣ ਦੀ ਕੋਈ ਆਸ ਨਹੀਂ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਰਟੀਆਈ ਤਹਿਤ ਜਾਣਕਾਰੀ ਹਾਸਲ ਕਰਕੇ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੋਣ ਬਾਰੇ ਜਨਤਕ ਮੰਚ ਤੋਂ ਖੁਲਾਸਾ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ