ਸੁਨਹਿਰੀ ਅੱਖਰਾਂ ’ਚ ਲਿਖੀ ਜਾਵੇਗੀ ਆਮ ਆਦਮੀ ਪਾਰਟੀ ਦੀ ਜਿੱਤ ਇਤਿਹਾਸ: ਬੱਬੀ ਬਾਦਲ

ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਲੋਕਾਂ ਨੇ ਆਪ ਦੇ ਹੱਕ ਵਿੱਚ ਦਿੱਤਾ ਵੱਡਾ ਫਤਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਪੰਜਾਬ ਦੇ ਲੋਕਾਂ ਨੇ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਅਤੇ ਸੂਬੇ ਨੂੰ ਵਿਕਾਸ ਦੀ ਲੀਹ ’ਤੇ ਪਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਹੱਕ ਵਿੱਚ ਕ੍ਰਾਂਤੀਕਾਰੀ ਫਤਵਾ ਦਿੱਤਾ। ਆਪ ਦੀ ਇਹ ਹੂੰਝਾਫੇਰ ਜਿੱਤ ਸੁਨਹਿਰੀ ਅੱਖਰਾਂ ਵਿੱਚ ਲਿਖੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਲੋਕਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਹੀ ਬਦਲਾਅ ਦੇ ਹਾਮੀ ਰਹੇ ਹਨ ਅਤੇ ਸਰਕਾਰਾਂ ਦੀਆਂ ਗਲਤ ਨੀਤੀਆਂ ਨੂੰ ਨਕਾਰ ਕੇ ਝੂਠੇ ਲਾਰੇ ਲਗਾਉਣ ਅਤੇ ਸਹੁੰ ਚੁੱਕ ਕੇ ਵਾਅਦੇ ਨਾ ਪੁਗਾਉਣ ਵਾਲੇ ਹੁਕਮਰਾਨਾਂ ਨੂੰ ਸਤਾ ਤੋਂ ਲਾਂਭੇ ਕਰਕੇ ਘਰ ਬਿਠਾਇਆ ਗਿਆ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਨਾਲ ਪੰਜਾਬ ’ਚੋਂ ਭ੍ਰਿਸ਼ਟਾਚਾਰ, ਰੇਤ ਮਾਫ਼ੀਆ, ਨਸ਼ਿਆਂ ਦਾ ਖਾਤਮਾ ਹੋਣਾ ਲਗਪਗ ਤੈਅ ਹੈ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣ ਤੋਂ ਪਹਿਲਾਂ ਹੀ ਅਫ਼ਸਰਸ਼ਾਹੀ ਨੂੰ ਇਹ ਗੱਲ ਸਮਝ ਗਈ ਹੈ ਕਿ ਹੁਣ ਦਫ਼ਤਰਾਂ ਵਿੱਚ ਬੈਠ ਕੇ ਕੰਮ ਕਰਨਾ ਪਵੇਗਾ। ਰਾਜ ਦੇ ਲੋਕਾਂ ਨੂੰ ਵੀ ਇਨਸਾਫ਼ ਅਤੇ ਵਿਕਾਸ ਦੀ ਆਸ ਬੱਝੀ ਹੈ ਜਦੋਂਕਿ ਪਹਿਲਾਂ ਲੋਕ ਸਾਰਾ ਸਾਰ ਦਿਨ ਆਪਣੇ ਕੰਮਾਂ ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੁੰਦੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਤੇ ਬਾਦਲ ਪਰਿਵਾਰਾਂ ਨੇ ਸੂਬੇ ਨੂੰ ਤਬਾਹ ਕਰਨ ਦੀ ਕੋਈ ਕਸਰ ਨਹੀਂ ਛੱਡੀ ਹੈ ਪਰ ਹੁਣ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋਵੇਗਾ ਅਤੇ ਬੇਰੁਜ਼ਗਾਰੀ ਦਾ ਖ਼ਾਤਮਾ ਹੋਵੇਗਾ।
ਇਸ ਮੌਕੇ ਇਕਬਾਲ ਸਿੰਘ ਸਾਬਕਾ ਸਰਪੰਚ ਜੁਝਾਰ ਨਗਰ, ਮੁਖ਼ਤਿਆਰ ਸਿੰਘ, ਨਰਿੰਦਰ ਸਿੰਘ, ਗੱਜਣ ਸਿੰਘ, ਕਰਨੈਲ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ, ਲਖਵੀਰ ਸਿੰਘ, ਕਰਤਾਰ ਸਿੰਘ, ਬਲਵਿੰਦਰ ਸਿੰਘ ਬਿੰਦਰ, ਸੁਖਬੀਰ ਸਿੰਘ ਭਾਟੀਆ, ਅਮਰੀਕ ਸਿੰਘ, ਜਰਨੈਲ ਸਿੰਘ ਹੇਮਕੁੰਟ, ਜਸਵੀਰ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਪਲਵਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਜਗਜੀਤ ਸਿੰਘ, ਤਰਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਵਾਲਾ ਸਿੰਘ, ਮਨੀ ਰਾਏਪੁਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …