Share on Facebook Share on Twitter Share on Google+ Share on Pinterest Share on Linkedin ਆਂਗਨਵਾੜੀ ਮੁਲਾਜ਼ਮਾਂ ਵੱਲੋਂ 18 ਮਾਰਚ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ ਪੰਜਾਬ ਭਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਮਾਰਚ: ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ 18 ਮਾਰਚ ਦਿਨ ਐਤਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਪਿੰਡ ਪੰਜ ਕੋਸੀ ਵਿਖੇ ਉਹਨਾਂ ਦੇ ਘਰ ਦਾ ਘਿਰਾਓ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁੱਤੀ ਪਈ ਹੈ ਤੇ ਉਸ ਨੂੰ ਜਗਾਉਣ ਲਈ ਹੁਣ ਵਰਕਰਾਂ ਤੇ ਹੈਲਪਰਾਂ ਕਾਂਗਰਸੀ ਆਗੂਆਂ ਦੇ ਘਰਾਂ ਤੱਕ ਪੁੱਜਨਗੀਆਂ। ਉਹਨਾਂ ਕਿਹਾ ਕਿ 26 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਤੇ ਪੰਜਾਬ ਭਰ ਵਿਚੋਂ ਹਜਾਰਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ। ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਸਖਤ ਚੇਤਾਵਨੀ ਦਿੰਦਿਆ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਜੇਲ੍ਹਾ ਅਤੇ ਥਾਣਿਆ ਤੋਂ ਨਹੀ ਡਰਦੀਆ ਤੇ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਉਹ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੀਆ। ਉਹਨਾਂ ਮੰਗ ਕੀਤੀ ਕਿ ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਅਤੇ ਦਿੱਲੀ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਜਿਹੜੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਸਿੱਖਿਆ ਵਿਭਾਗ ਨੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਨਰਸਰੀ ਜਮਾਤਾਂ ‘ਚ ਦਾਖਲ ਕਰ ਲਿਆ ਹੈ , ਉਹਨਾਂ ਬੱਚਿਆਂ ਵਾਪਸ ਵਰਕਰਾਂ ਕੋਲ ਭੇਜਿਆ ਜਾਵੇ। ਇਸ ਤੋਂ ਇਲਾਵਾ ਪਿਛਲੇਂ 15 ਮਹੀਨਿਆਂ ਤੋਂ ਰੋਕੇ ਹੋਏ ਆਂਗਨਵਾੜੀ ਕੇਂਦਰਾਂ ਦੇ ਕਿਰਾਏ , ਵਰਕਰਾਂ ਤੇ ਹੈਲਪਰਾਂ ਨੂੰ ਵਰਦੀਆਂ ਦੇ ਪੈਸੇ , ਸਟੇਸ਼ਨਰੀ ਦੇ ਸਮਾਨ ਲਈ ਪੈਸੇ ਦਿੱਤੇ ਜਾਣ ਅਤੇ ਪਿਛਲੇਂ ਇਕ ਸਾਲ ਤੋਂ ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ ਦੇ ਖਾਣ ਲਈ ਮੁੱਕਿਆ ਪਿਆ ਰਾਸ਼ਨ ਭੇਜਿਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ