nabaz-e-punjab.com

ਆਂਗਨਵਾੜੀ ਐਂਪਲਾਈਜ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਦੇਸ਼ ਭਰ ਵਿੱਚ ਸੰਘਰਸ਼ ਵਿੱਢਣ ਦਾ ਐਲਾਨ

ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਆਂਗਨਵਾੜੀ ਐਂਪਲਾਈਜ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿਵਾਉਣ ਲਈ ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਹ ਫੈਸਲਾ ਫੈਡਰੇਸ਼ਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਦੱਸਿਆਂ ਕਿ ਫੈਸਲੇ ਮੁਤਾਬਕ ਅਗਲੇ ਮਹੀਨੇ ਪੂਰੇ ਦੇਸ਼ ਵਿੱਚ ਜਨ ਜਾਗਰਣ ਅਭਿਆਨ ਤਹਿਤ ਬਲਾਕ ਪੱਧਰ ’ਤੇ ਰੋਸ ਰੈਲੀਆਂ ਕਰਕੇ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ, ਜਦੋਂਕਿ ਅਕਤੂਬਰ ਵਿੱਚ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ 19 ਨਵੰਬਰ ਨੂੰ ਜੰਤਰ ਮੰਤਰ ਨਵੀਂ ਦਿੱਲੀ ਵਿੱਚ ਦੇਸ਼ ਪੱਧਰੀ ਰੋਸ ਰੈਲੀ ਕਰਕੇ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਵਰਕਰਾਂ ਨੂੰ ਪ੍ਰੀ ਪ੍ਰਾਇਮਰੀ ਅਧਿਆਪਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਜਿਹਾ ਕਰਨਾ ਸੰਭਵ ਨਹੀਂ ਹੈ, ਉਨਾਂ ਚਿਰ ਘੱਟੋ ਘੱਟ ਉਜ਼ਰਤਾਂ ਨੂੰ ਮੁੱਖ ਰੱਖਦਿਆਂ ਵਰਕਰਾਂ ਨੂੰ 24 ਹਜ਼ਾਰ ਰੁਪਏ ਅਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…