ਆਂਗਨਵਾੜੀ ਵਰਕਰਾਂ ਨੇ ਤਕਨੀਕੀ ਸਿੱਖਿਆ ਮੰਤਰੀ ਦੇ ਖਰੜ ਵਾਲੇ ਘਰ ਮੂਹਰੇ ਧਰਨਾ ਦਿੱਤਾ, ਸਰਕਾਰ ਦਾ ਪੁਤਲਾ ਫੂਕਿਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 25 ਅਕਤੂਬਰ:
ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵੱਲੋਂ ਅੱਜ ਖਰੜ ਵਿਖੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਾਹਰ ਘਿਰਾਉ ਕਰਕੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਆਂਗਨਵਾੜੀ ਵਰਕਰਾਂ ਵੱਲੋਂ ਇਸ ਤਰੀਕੇ ਨਾਲ ਇਕੱਠੇ ਹੋ ਕੇ ਮੰਤਰੀ ਦੇ ਘਰ ਦੇ ਬਾਹਰ ਧਰਨਾ ਮਾਰਨ ਦੀ ਇਸ ਕਾਰਵਾਈ ਨੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਾ ਦਿਤੀ ਅਤੇ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਨੂੰ ਆਪਣਾ ਧਰਨਾ ਖਤਮ ਕਰਨ ਲਈ ਕੀਤੀਆਂ ਗਈਆਂ ਅਪੀਲਾਂ ਬੁਰੀ ਤਰ੍ਹਾਂ ਬੇਅਸਰ ਰਹੀਆਂ। ਇਸ ਧਰਨੇ ਦੀ ਜਾਣਕਾਰੀ ਹਾਸਿਲ ਕਰਨ ਵਿੱਚ ਖੁਫੀਆ ਵਿਭਾਗ ਵੀ ਨਾਕਾਮ ਸਾਬਿਤ ਹੋਇਆ ਅਤੇ ਚੁੱਪ ਚੁਪੀਤੇ ਮੰਤਰੀ ਦੇ ਘਰ ਦੇ ਬਾਹਰ ਇਕੱਠੇ ਹੋ ਗਏ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਇੱਥੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।
ਇੱਥੇ ਜਿਕਰਯੋਗ ਹੈ ਕਿ ਤਕਨੀਕੀ ਸਿੱਖਿਆ ਮੰਤਰੀ ਦੀ ਰਿਹਾਇਸ਼ ਭਾਵੇਂ ਚੰਡੀਗੜ੍ਹ ਵਿੱਚ ਹੈ ਪ੍ਰੰਤੂ ਖਰੜ ਵਿੱਚ ਵੀ ਉਹਨਾਂ ਦੀ ਜੱਦੀ ਰਿਹਾਇਸ਼ ਹੈ ਅਤੇ ਆਂਗਨਵਾੜੀ ਵਰਕਰਾਂ ਵੱਲੋੱ ਅੱਜ ਉਹਨਾਂ ਦੇ ਖਰੜ ਵਾਲੇ ਘਰ ਨੂੰ ਹੀ ਨਿਸ਼ਾਨਾ ਬਣਾਇਆ ਗਿਆ।
ਇਸ ਮੌਕੇ ਧਰਨਾਕਾਰੀ ਵਰਕਰਾਂ ਰਜਵੰਤ ਕੌਰ, ਕਮਲਜੀਤ ਕੌਰ, ਭਿੰਦਰ ਕੌਰ, ਸੁਰਿੰਦਰ ਕੌਰ, ਰਾਜ ਕੁਮਾਰੀ, ਹਰਦੀਪ ਕੌਰ, ਮੇਹਰ ਕੌਰ, ਸੰਦੀਪ ਕੌਰ, ਗੁਰਮੀਤ ਕੌਰ, ਮਨਜੀਤ ਕੌਰ, ਬਲਬੀਰ ਕੌਰ, ਰਾਜਪਾਲ ਕੌਰ, ਕੁਲਵੀਰ ਕੌਰ, ਗੀਤਾ ਦੇਵੀ ਅਤੇ ਹੋਰਨਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜ ਗਈ ਹੈ ਅਤੇ ਮਜਬੂਰੀ ਵਿੱਚ ਆਂਗਨਵਾੜੀ ਵਰਕਰਾਂ ਨੂੰ ਧਰਨੇ ਮਾਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…